18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜਥੇਦਾਰ ਜਾਮਣੀਆ ਦੀ ਅਗਵਾਈ ਹੇਠ 5 ਸਿੰਘਾਂ ਦਾ ਜਥਾ ਪਾਕਿਸਤਾਨ ਦੇ ਗੁਰੂ ਧਾਮਾਂ ਦੀ ਯਾਤਰਾ ਲਈ ਹੋਇਆ ਰਵਾਨਾ <br/>

ਅਜੀਤ ਡੈਸਕ 05-11-2025
ਅਬੋਹਰ, 4 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਥਕ ਅਕਾਲੀ ਲਹਿਰ ਦੇ ਆਗੂ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆਂ ਅਬੋਹਰ ਦੇ 5 ਸਿੰਘਾਂ ਦੇ ਜਥੇ ਸਣੇ ਪਾਕਿਸਤਾਨ ਦੇ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰੂ ਨਾਨਕ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ ਲਿਜਾਇਆ ਜਾਣਾ ਸੀ | ਜਿਸ ਤਹਿਤ ਉਨ੍ਹਾਂ ਨੇ ਅਬੋਹਰ ਦੇ 5 ਸਿੰਘਾਂ ਸਣੇ ਆਪਣੇ ਪਾਸਪੋਰਟ ਅਤੇ ਹੋਰ ਕਾਗ਼ਜ਼ਾਤ ਸ਼੍ਰੋਮਣੀ ਕਮੇਟੀ ਦਫ਼ਤਰ ਜਮ੍ਹਾ ਕਰਵਾਏ ਅਤੇ ਵੀਜ਼ਾ ਲੱਗਣ ਉਪਰੰਤ ਉਹ ਅੱਜ ਅਟਾਰੀ ਬਾਰਡਰ ਰਾਹੀਂ ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਦੇ ਗੁਰੂ ਧਾਮਾਂ ਦੀ ਯਾਤਰਾ ਲਈ ਰਵਾਨਾ ਹੋਏ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਜਗਦੀਸ਼ ਸਿੰਘ, ਰਜਿੰਦਰ ਸਿੰਘ ਰਾਮਗੜੀਆ, ਗੁਰਚਰਨ ਸਿੰਘ ਟੇਲਰ ਮਾਸਟਰ ਅਤੇ ਜੁਗਰਾਜ ਸਿੰਘ ਪਟਵਾਰੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਉਹ 4 ਨਵੰਬਰ ਤੋਂ 13 ਨਵੰਬਰ ਤੱਕ ਪਾਕਿਸਤਾਨ ਦੇ ਗੁਰੂ ਧਾਮਾਂ ਦੀ ਯਾਤਰਾ ਕਰਕੇ ਵਾਪਸ ਅਬੋਹਰ ਆਉਣਗੇ | ਉਨ੍ਹਾਂ ਪਾਕਿਸਤਾਨ ਯਾਤਰਾ ਲਈ ਭਾਰਤ ਸਰਕਾਰ ਵਲੋਂ ਵੀਜ਼ੇ ਖੋਲੇ ਜਾਣ 'ਤੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਦਾ ਧੰਨਵਾਦ ਵੀ ਕੀਤਾ | ਜਥੇਦਾਰ ਜਾਮਣੀਆ ਤੀਜੀ ਵਾਰ ਪਾਕਿਸਤਾਨ ਦੇ ਗੁਰੂ ਧਾਮਾਂ ਦੀ ਯਾਤਰਾ ਲਈ ਜਾ ਰਹੇ ਹਨ ਜਦ ਕਿ ਬਾਕੀ ਜਥਾ ਪਹਿਲੀ ਵਾਰ ਪਾਕਿਸਤਾਨ ਦੇ ਗੁਰੂ ਧਾਮਾਂ ਲਈ ਜਾ ਰਿਹਾ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਤਿਸੰਗ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ <br... ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਐਨ.ਸੀ.ਸੀ. ਕੈਡਟਾਂ ਨੇ ਮਲੋਟ ਕੈਂਪ ਵਿਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।