18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਤਿਸੰਗ ਸਾਹਿਬ ਵਿਖੇ ਕੀਰਤਨ ਸਮਾਗਮ ਕਰਵਾਇਆ <br/>

ਅਜੀਤ ਡੈਸਕ 05-11-2025
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਾਜ਼ਿਲਕਾ ਦੀ ਚੌਧਰੀਆਂ ਵਾਲੀ ਗਲੀ ਵਿਖੇ ਸਥਿਤ ਗੁਰਦੁਆਰਾ ਸਤਿਸੰਗ ਸਾਹਿਬ ਵਿਖੇ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਵਿਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਿੱਸਾ ਲਿਆ ਅਤੇ ਗੁਰਬਾਣੀ ਸਰਵਣ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਭਾਈ ਅਪਾਰ ਸਿੰਘ ਜ਼ੀਰਾ ਵਾਲਿਆਂ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ ਗਿਆ, ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ ਵਲੋਂ ਦੱਸੇ ਹੋਏ ਮਾਰਗ 'ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਗੁਰਦੁਆਰਾ ਕਮੇਟੀ ਵਲੋਂ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਧਾਰਮਿਕ ਸਮਾਗਮ ਦੇ ਵਿਚ ਇਲਾਕੇ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਵਲੋਂ ਵੀ ਹਾਜ਼ਰੀ ਭਰੀ ਗਈ ਅਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਇਸ ਮੌਕੇ ਵਰਿੰਦਰ ਸਿੰਘ ਚਾਵਲਾ, ਅਵਤਾਰ ਸਿੰਘ ਸਾਜਨ, ਇੰਦਰਜੀਤ ਸਿੰਘ, ਬਾਬਾ ਜੋਗਿੰਦਰ ਸਿੰਘ, ਮੁੱਖ ਗ੍ਰੰਥੀ ਬਲਵੀਰ ਸਿੰਘ, ਗਗਨਦੀਪ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਕਮੇਟੀ ਦੇ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੱਠਾਂ ਨਾਲ ਭਰੇ ਟਰੈਕਟਰ-ਟਰਾਲੇ ਨਾਲ ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਜਥੇਦਾਰ ਜਾਮਣੀਆ ਦੀ ਅਗਵਾਈ ਹੇਠ 5 ਸਿੰਘਾਂ ਦਾ ਜਥਾ ਪਾਕਿਸਤਾਨ ਦੇ ਗੁਰੂ ਧਾਮਾਂ ਦੀ ਯਾਤਰਾ ਲਈ ਹੋਇਆ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।