18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਸ਼ਰਧਾ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ <br/>

ਅਜੀਤ ਡੈਸਕ 05-11-2025
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਕੂਲ ਪਿ੍ੰਸੀਪਲ ਡਾ. ਨਵਜੀਤ ਕੌਰ ਸਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਜੀ ਪ੍ਰਤੀ ਸ਼ਰਧਾ ਦੇ ਫ਼ੁਲ ਅਰਪਿਤ ਕਰਨ ਲਈ ਸਕੂਲ ਦੇ ਵਿਹੜੇ ਵਿਖੇ ਸ੍ਰੀ ਜਪੁਜੀ ਸਾਹਿਬ ਦੇ ਜਾਪ ਕੀਤੇ ਗਏ ਅਤੇ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਆਪਣੇ ਸੁਨੇਹੇ ਵਿਚ ਸਕੂਲ ਪਿ੍ੰਸੀਪਲ ਡਾ. ਨਵਜੀਤ ਕੌਰ ਸਰਾਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਸਮੁੱਚੀ ਬਾਣੀ ਮਨੁੱਖਾਂ ਨੂੰ ਬੁਰਾਈਆਂ ਤਿਆਗ ਕੇ ਪਰਮ ਮਨੁੱਖ ਬਣਨ ਦਾ ਸੰਦੇਸ਼ ਦਿੰਦੀ ਹੈ ਗੁਰੂ ਜੀ ਨੇ ਸਾਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਅਤੇ ਸਰਬੱਤ ਦੇ ਭਲੇ ਦਾ ਸੰਕਲਪ ਦਿ੍ੜ੍ਹ ਕਰਵਾਇਆ ਹੈ |

ਪਿਛਲੀ ਖ਼ਬਰ ਐਮੀਨੈਂਸ ਸਕੂਲ ਦੇ ਪਵਨ ਨੇ ਸਟੇਟ ਲੈਵਲ ਕਲਾ ਉਤਸਵ 'ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ 'ਤੇ ਜ਼ਿਲ੍ਹੇ ਦਾ ਨਾਮ ਕੀਤਾ ਰੌਸ... ਅਗਲੀ ਖ਼ਬਰ ਜਲਾਲਾਬਾਦ ਹਲਕੇ ਦੇ ਹੜ੍ਹ ਪ੍ਰਭਾਵਿਤ 3 ਪਰਿਵਾਰਾਂ ਨੂੰ ਡੇਰਾ ਰੁੰਮੀ ਵਾਲਾ, ਭੁੱਚੋ ਕਲਾਂ ਬਠਿੰਡਾ ਵਲੋਂ ਦਿੱਤੀਆਂ ਮਹਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।