19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਰੇਡੀਐਂਟ ਪਬਲਿਕ ਸਕੂਲ ਵਿਖੇ ਗੁਰਪੁਰਬ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 05-11-2025
ਮੰਡੀ ਅਰਨੀਵਾਲਾ,4 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸਕੂਲ, ਮਾਹੂਆਣਾ ਬੋਦਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਭਾਵਨਾ ਅਤੇ ਆਦਰ ਸਤਿਕਾਰ ਨਾਲ ਮਨਾਇਆ ਗਿਆ | ਇਸ ਸ਼ੁੱਭ ਮੌਕੇ 'ਤੇ ਸਕੂਲ ਦੇ ਸਟਾਫ਼ ਮੈਂਬਰ ਗੁਰਲਾਲ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਵਲੋਂ ਪੰਜ ਬਾਣੀਆਂ ਦਾ ਪਾਠ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ | ਅਰਦਾਸ ਉਪਰੰਤ ਸੰਗਤ ਨੂੰ ਦੇਗ ਵਰਤਾਈ ਗਈ | ਇਸ ਮੌਕੇ 'ਤੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਸ਼ਬਦਾਂ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਡੀ ਲਈ ਸਦਾ ਪੇ੍ਰਰਨਾ ਦਾ ਸਰੋਤ ਹੈ | ਉਨ੍ਹਾਂ ਦੇ ਉਪਦੇਸ਼ ਸਾਨੂੰ ਸੱਚਾਈ, ਨਿਮਰਤਾ, ਸੇਵਾ ਅਤੇ ਏਕਤਾ ਦੇ ਮਾਰਗ 'ਤੇ ਤੁਰਨ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਤਲਬ ਕੇਵਲ ਗਿਆਨ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਵੀ ਹੈ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨੀਤੀ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ, ਸਮਾਨਤਾ ਅਤੇ ਸੱਚ ਦੇ ਮਾਰਗ 'ਤੇ ਤੁਰਨ ਦਾ ਸੁਨੇਹਾ ਦਿੱਤਾ | ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰਸੰਗਕ ਹਨ ਅਤੇ ਹਰ ਵਿਦਿਆਰਥੀ ਨੂੰ ਉਨ੍ਹਾਂ ਦੇ ਉਪਦੇਸ਼ਾਂ ਅਨੁਸਾਰ ਜੀਵਨ ਜੀਉਣਾ ਚਾਹੀਦਾ ਹੈ |ਇਸ ਮੌਕੇ 'ਤੇ ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸਿੱਖਿਆ ਦਿੱਤੀ ਕਿ ਨਾ ਕੋਈ ਹਿੰਦੂ ਨਾ ਕੋਈ ਮੁਸਲਮਾਨ, ਸਾਰੇ ਮਨੁੱਖ ਇਕ ਜਿਹੇ ਹਨ | ਇਸ ਸੁਨੇਹੇ ਰਾਹੀਂ ਉਨ੍ਹਾਂ ਨੇ ਭਾਈਚਾਰੇ ਅਤੇ ਸਦਭਾਵਨਾ ਦਾ ਪੈਗ਼ਾਮ ਦਿੱਤਾ | ਸਮਾਰੋਹ ਦੇ ਅੰਤ ਵਿਚ ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਤੁਰਨ ਦੀ ਪੇ੍ਰਰਨਾ ਦਿੱਤੀ ਗਈ |

ਪਿਛਲੀ ਖ਼ਬਰ ਪੰਜਾਬ ਵਿਚ ਬਦਲਾਅ ਲਿਆਉਣ ਲਈ ਸੱਤਾ ਵਿਚ ਆਈ ਆਪ ਕੇਂਦਰ ਸਰਕਾਰ ਦੇ ਦਬਾਅ ਹੇਠ ਹੋਈ ਠੁੱਸ : ਵਰਿੰਦਰ ਸਿੰਘ ਬਿੰਨੀ ਖ਼ਾਲਸਾ... ਅਗਲੀ ਖ਼ਬਰ ਅਪੈਕਸ ਕਲੱਬ ਵਲੋਂ ਲਗਾਇਆ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।