20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 05-11-2025
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਤੇ ਅਰਨੀਵਾਲਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਅਮਨਦੀਪ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਜਗਸੀਰ ਸਿੰਘ ਉਰਫ਼ ਅਜੈ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਸੈਦੋ ਕੇ ਉਤਾੜ ਉਰਫ਼ ਚਾਂਦਮਾਰੀ ਨੂੰ ਸ਼ੱਕ ਦੀ ਬਿਨਾ 'ਤੇ ਰੋਕ ਕੇ ਤਲਾਸ਼ੀ ਕਰਨ ਤੇ ਉਸ ਕੋਲੋਂ ਇਕ ਅੱਗ ਬਾਲਣ ਵਾਲਾ ਲਾਈਟਰ, ਇਕ ਸਿਲਵਰ ਪੰਨੀ ਅਤੇ 10 ਰੁਪਏ ਦਾ ਸੜਿਆ ਹੋਇਆ ਇਕ ਨੋਟ ਬਰਾਮਦ ਹੋਇਆ | ਜਾਂਚ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਫ਼ਾਜ਼ਿਲਕਾ ਰੋਡ ਤੋਂ ਲਿੰਕ ਰੋਡ ਡੱਬਵਾਲੀ ਕਲਾਂ ਜਾ ਰਹੇ ਸਨ ਤਾਂ ਸਾਹਮਣੇ ਤੋਂ ਕੁਲਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨੁਕੇਰੀਆ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ 'ਤੋਂ ਘਬਰਾ ਕੇ ਖਿਸਕਣ ਲੱਗਿਆ ਤਾਂ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ ਇਕ ਸਿਲਵਰ ਪੰਨੀ, ਲਾਈਟਰ, ਕਾਗ਼ਜ਼ ਦੀ ਬਣੀ ਹੋਈ ਪਾਈਪ ਬਰਾਮਦ ਹੋਈ | ਫੜੇ ਗਏ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ, ਚਾਲੂ ਭੱਠੀ ਅਤੇ ਲਾਹਣ ਸਮੇਤ ਇਕ ਕਾਬੂ ਅਗਲੀ ਖ਼ਬਰ ਜੀ-11 ਫਾਊਾਡੇਸ਼ਨ ਫ਼ਾਜ਼ਿਲਕਾ ਨੇ ਵਿਧਵਾ ਅÏਰਤਾਂ ਨੂੰ ਨਵੰਬਰ ਮਹੀਨੇ ਦਾ ਰਾਸ਼ਨ ਵੰਡਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।