17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਜਾਬ ਸਰਕਾਰ ਦੀ ਬਿਜ਼ਨਸ ਬਲਾਸਟਰ ਸਕੀਮ ਨੂੰ ਉਤਸ਼ਾਹਿਤ ਕਰੇਗਾ ਪੀ. ਐੱਚ. ਡੀ. ਸੀ. ਸੀ. ਆਈ.-ਕਰਨ ਗਿਲਹੋਤਰਾ

ਅਜੀਤ ਡੈਸਕ 06-11-2025
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਪੀ.ਐੱਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਸਰਕਾਰ ਵਲੋਂ ਸਕੂਲ ਅਤੇ ਕਾਲਜ ਪੱਧਰ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਬਿਜ਼ਨਸ ਬਲਾਸਟਰ ਸਕੀਮ ਵਿਚ ਚੈਂਬਰ ਦੀ ਭੂਮਿਕਾ ਨੂੰ ਯਕੀਨੀ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ | ਗਿਲਹੋਤਰਾ ਨੇ ਉਨ੍ਹਾਂ ਨੂੰ ਅਗਲੇ ਮਹੀਨੇ ਹੋਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਵਿਚ ਸ਼ਾਮਲ ਹੋਣ ਲਈ ਸੱਦਾ ਵੀ ਦਿੱਤਾ ਹੈ | ਇਸ ਮੁਲਾਕਾਤ ਦੌਰਾਨ ਕਰਨ ਗਿਲਹੋਤਰਾ ਨੇ ਮਨੀਸ਼ ਸਿਸੋਦੀਆ ਨੂੰ ਦੱਸਿਆ ਕਿ ਪਾਈ ਟੈਕਸ ਪਿਛਲੇ 18 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ | ਹਰ ਸਾਲ ਪੰਜ ਦਿਨਾਂ ਵਿਚ ਢਾਈ ਤੋਂ ਤਿੰਨ ਲੱਖ ਲੋਕ ਇਸ ਸਮਾਗਮ ਵਿਚ ਆਉਂਦੇ ਹਨ | ਇਸ ਵਾਰ ਦੇਸ਼ ਭਰ ਤੋਂ 500 ਤੋਂ ਵੱਧ ਕਾਰੋਬਾਰੀ ਹਿੱਸਾ ਲੈ ਰਹੇ ਹਨ | ਪਲਾਕਸ਼ਾ ਯੂਨੀਵਰਸਿਟੀ, ਮੋਹਾਲੀ ਦੇ ਸੰਸਥਾਪਕ ਕਰਨ ਗਿਲਹੋਤਰਾ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿਚ ਕੰਪਲਸਰੀ ਬਿਜ਼ਨਸ ਕਲਾਸ ਦੇ ਵਿਸ਼ੇ ਦੀ ਜ਼ਰੂਰਤ 'ਤੇ ਚਰਚਾ ਕੀਤੀ, ਜਿੱਥੇ ਹਰੇਕ ਵਿਦਿਆਰਥੀ ਨੂੰ ਬਿਜ਼ਨਸ ਆਈਡੀਆ ਸੋਚਣ, ਸਮਝਣ ਅਤੇ ਉਸ 'ਤੇ ਖੋਜ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ | ਗਿਲਹੋਤਰਾ ਨੇ ਕਿਹਾ ਕਿ ਪੀ.ਐੱਚ.ਡੀ.ਸੀ.ਸੀ.ਆਈ ਦੇ ਉਦਯੋਗਪਤੀ ਸਰਕਾਰ ਨਾਲ ਮਿਲ ਕੇ ਸਟਾਰਟਅੱਪਸ ਨੂੰ ਉਤਸ਼ਾਹਿਤ ਕਰ ਸਕਦੇ ਹਨ | ਗਿਲਹੋਤਰਾ ਨੇ ਮਨੀਸ਼ ਸਿਸੋਦੀਆ ਨਾਲ ਸਕੂਲ ਆਫ਼ ਐਮੀਨੈਂਸ ਲਈ ਚਲਾਈ ਜਾ ਰਹੀ ਮੈਂਟਰਸ਼ਿਪ ਯੋਜਨਾ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਅਤੇ ਪੀ.ਐੱਚ.ਡੀ ਚੈਂਬਰ ਆਫ਼ ਕਾਮਰਸ ਨਾਲ ਜੁੜੇ ਉਦਯੋਗਪਤੀਆਂ ਅਤੇ ਚੈਂਬਰ ਦੇ ਨੁਮਾਇੰਦਿਆਂ ਨੂੰ ਇਸ ਦੇ ਨਾਲ ਜੋੜਨ ਵਿਚ ਦਿਲਚਸਪੀ ਦਿਖਾਈ | ਮਨੀਸ਼ ਸਿਸੋਦੀਆ ਨੇ ਚੈਂਬਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤੇ ਜਾਣ ਦਾ ਭਰੋਸਾ ਦਿੱਤਾ |
ਹੈਰੋਇਨ ਸਮੇਤ ਅÏਰਤ ਕਾਬੂ
ਜਲਾਲਾਬਾਦ, 5 ਨਵੰਬਰ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇਕ ਅÏਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਟੀ ਪੁਆਇੰਟ ਮੋਹਰ ਸਿੰਘ ਵਾਲਾ, ਨਾਨਕ ਨਗਰ ਪੁੱਜੀ ਤਾਂ ਸਾਹਮਣੇ ਤੋਂ ਕਿ੍ਸ਼ਨਾ ਰਾਣੀ ਉਰਫ਼ ਪੂਜਾ ਰਾਣੀ ਪਤਨੀ ਡਿੰਪਾ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾ ਪੈਦਲ ਆਉਂਦੀ ਹੋਈ ਦਿਖਾਈ ਦਿੱਤੀ | ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੀ ਤਾਂ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੰੂ ਕਾਬੂ ਕੀਤਾ ਤਾਂ ਉਸ ਦੇ ਹੱਥ ਵਿਚ ਫੜੇ ਲਿਫ਼ਾਫ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਪੰਜਾਬ ਦੀਆਂ ਪੰਜ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਦਾ ਵਫ਼ਦ ਹਾਈਕੋਰਟ ਦੇ ਮੁੱਖ ਜੱਜ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।