ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰੂ ਘਰਾਂ 'ਚ ਸੰਗਤ ਵਲੋਂ ਸ਼ਰਧਾ ਪੂਰਵਕ ਮਨਾਇਆ
ਅਜੀਤ ਡੈਸਕ
06-11-2025
ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ 'ਚ ਪ੍ਰਕਾਸ਼ ਦਿਹਾੜਾ ਮਨਾਇਆ
ਫ਼ਾਜ਼ਿਲਕਾ, (ਅਮਰਜੀਤ ਸ਼ਰਮਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਿਵਲ ਲਾਈਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ 'ਚ ਪਾਠਾਂ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਭਾਈ ਹਰਵਿੰਦਰ ਸਿੰਘ ਅਤੇ ਭਾਈ ਰਜਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਵਲੋਂ ਗੁਰੂ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਸੁਖਦੇਵ ਸਿੰਘ ਮਾਨ, ਓਮ ਪ੍ਰਕਾਸ਼ ਕੰਬੋਜ, ਕੇਵਲ ਕ੍ਰਿਸ਼ਨ ਕੰਬੋਜ, ਅੰਮਿ੍ਤਪਾਲ ਸਿੰਘ ਕਾਠਪਾਲ, ਹਾਕਮ ਸਿੰਘ ਬਰਾੜ, ਬਾਗ਼ ਚੰਦ ਕੰਬੋਜ, ਗੁਰਵਿੰਦਰ ਸਿੰਘ ਤਨੇਜਾ, ਐਡਵੋਕੇਟ ਅਮਰਜੀਤ ਸਿੰਘ, ਮੰਗਤ ਰਾਮ ਮਿਗਲਾਨੀ, ਬਲਰਾਜ ਸਿੰਘ ਆਦਿ ਨੇ ਸੇਵਾ ਨਿਭਾਈ | ਇਸੇ ਤਰ੍ਹਾਂ ਟਰੱਕ ਯੂਨੀਅਨ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਜਥਾ ਜ਼ੋਰਾ ਸਿੰਘ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ | ਇਸ ਮੌਕੇ ਕਥਾ ਵਾਚਕ ਲਖਵੀਰ ਸਿੰਘ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ, ਪਿਆਰਾ ਸਿੰਘ, ਗੁਰਮਿੰਦਰ ਸਿੰਘ, ਕਾਰਜ ਸਿੰਘ, ਨਿਰਮਲ ਸਿੰਘ, ਨਿਸ਼ਾਨ ਸਿੰਘ, ਸਤਪਾਲ ਸਿੰਘ, ਗੁਰਭੇਜ ਸਿੰਘ, ਗੁਰਮੀਤ ਸਿੰਘ, ਕਰਨ ਸਿੰਘ ਆਦਿ ਨੇ ਸੇਵਾ ਨਿਭਾਈ | ਇਸੇ ਤਰ੍ਹਾਂ ਗੁਰਦੁਆਰਾ ਸ਼ੋ੍ਰਮਣੀ ਭਗਤ ਨਾਮ ਦੇਵ ਸਭਾ ਰਜਿ. ਅਬੋਹਰੀ ਰੋਡ ਵਿਖੇ ਵੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਬੀਬੀਆਂ ਵਲੋਂ ਕੀਰਤਨ ਕੀਤਾ ਗਿਆ ਜਦ ਕਿ ਕਥਾ ਵਾਚਕ ਭਾਈ ਅਮਰੀਕ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਜੱਸਲ, ਸਕੱਤਰ ਦਵਿੰਦਰ ਸਿੰਘ,ਖ਼ਜ਼ਾਨਚੀ ਹਰਬੰਸ ਸਿੰਘ ਜੱਸਲ, ਦਰਸ਼ਨ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ ਜੱਸਲ, ਮਲਕੀਤ ਸਿੰਘ, ਮਾਸਟਰ ਕੁਲਵੰਤ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਜੱਸਲ, ਪ੍ਰੀਤਮ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ | ਅੰਤ 'ਚ ਅਤੁੱਟ ਲੰਗਰ ਵਰਤਾਇਆ ਗਿਆ |