16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਨਾਨਕਸਰ ਟੋਭਾ ਵਿਖੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ 75ਵਾਂ ਸਾਲਾਨਾ ਗੁਰਪੁਰਬ ਸਮਾਗਮ ਨਾਮਵਰ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਰਾਹੀਂ ਸਿੱਖੀ ਲਈ ਕੀਤਾ ਪਰਪੱਕ

ਅਬੋਹਰ ਦੇ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਕਰਵਾਏ 75ਵੇਂ ਸਾਲਾਨਾ ਗੁਰਪੁਰਬ ਸਮਾਗਮ ਦੌਰਾਨ ਕਵੀਸ਼ਰੀ ਤੇ ਢਾਡੀ ਵਾਰਾਂ ਪੇਸ਼ ਕਰਦੇ ਹੋਏ ਜਥੇ ਅਤੇ ਦੀਵਾਨਾ ਦੌਰਾਨ ਜੁੜਿਆਂ ਸੰਗਤਾਂ ਦਾ ਭਾਰੀ ਇਕੱਠ | ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ <br/> 07-11-2025
ਅਬੋਹਰ, 6 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਨਾਨਕਸਰ ਟੋਭਾ ਅਬੋਹਰ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ 75ਵੇਂ ਸਾਲਾਨਾ ਮਹਾਨ ਗੁਰਪੁਰਬ ਦੀ ਸਮਾਪਤੀ ਰਾਤ ਕਰੀਬ ਡੇਢ ਵਜੇ ਅਖੰਡ ਪਾਠ ਦੇ ਭੋਗ ਉਪਰੰਤ ਆਤਿਸ਼ਬਾਜ਼ੀਆਂ ਨਾਲ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਨਾਨਕਸਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ, ਮੰਗਲ ਸਿੰਘ, ਸਰਪ੍ਰਸਤ ਦਲਜੀਤ ਸਿੰਘ ਸੰਧੂ, ਗੁਰਵਿੰਦਰ ਸਿੰਘ ਵਿਪਨ, ਜਥੇਦਾਰ ਗੁਰਨਾਮ ਸਿੰਘ, ਤਲਵਿੰਦਰ ਸਿੰਘ ਤੁੱਲੀ ਆਦਿ ਨੇ ਦੱਸਿਆ ਕਿ 75ਵੇਂ ਸਾਲਾਨਾ ਸਮਾਗਮ ਦੌਰਾਨ ਭਾਈ ਕੁਲਦੀਪ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ, ਪ੍ਰਚਾਰਕ ਭਾਈ ਬਲਜਿੰਦਰ ਸਿੰਘ ਯੂ.ਕੇ ਵਾਲੇ, ਭਾਈ ਕੁੰਵਰ ਅਜੀਤ ਸਿੰਘ ਖ਼ਾਲਸਾ, ਭਾਈ ਰਣਫਤਹਿ ਸਿੰਘ ਖ਼ਾਲਸਾ ਕਵੀਸ਼ਰ ਜਥਾ ਜਗੋਲੀ ਵਾਲਾ, ਭਾਈ ਗੁਰਪ੍ਰਤਾਪ ਸਿੰਘ ਸੁੱਗਾ, ਢਾਡੀ ਜਥਾ ਦਲ ਬਾਬਾ ਬਿਧੀ ਚੰਦ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰ ਇਤਿਹਾਸ ਅਤੇ ਢਾਡੀ ਵਾਰਾਂ ਨਾਲ ਰਾਹੀਂ ਸਿੱਖੀ ਵਿਚ ਪਰਪੱਕ ਹੋਣ ਦਾ ਸੁਨੇਹਾ ਦਿੱਤਾ | ਰਾਤ ਸਮਾਪਤੀ ਉਪਰੰਤ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਮਨਮੋਹਕ ਆਤਿਸ਼ਬਾਜ਼ੀਆਂ ਵੀ ਚਲਾਈਆਂ ਗਈਆਂ | ਰਾਤ ਦੇ ਦੀਵਾਨਾ ਦੌਰਾਨ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਵਲੋਂ ਲੰਗਰਾਂ ਦੇ ਪ੍ਰਬੰਧ ਕੀਤੇ ਗਏ | ਜਿਸ ਤਹਿਤ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਵਿੱਦਿਆ ਵਿਚਾਰੀਂ ਤਾਂ ਪਰਉਪਕਾਰੀ ਸੰਸਥਾ ਨੇ ਖੀਰ, ਜਲੇਬੀਆਂ, ਕੜ੍ਹੀ-ਚਾਵਲ ਅਤੇ ਸਵੀਟ ਕਾਨ੍ਹ ਦੇ ਲੰਗਰ ਲਗਾਏ ਜਦ ਕਿ ਪ੍ਰਬੰਧਕ ਕਮੇਟੀ ਤੋਂ ਇਲਾਵਾ ਭਾਈ ਘਨੱਈਆ ਸੇਵਾ ਸੁਸਾਇਟੀ ਨੇ ਗੁਰੂ ਕੇ ਲੰਗਰਾਂ ਅਤੇ ਜਲ ਦੀ ਸੇਵਾ ਕੀਤੀ | ਇਸ ਤੋਂ ਇਲਾਵਾ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਨੇ ਇਲਾਕੇ ਦੀਆਂ ਸੰਗਤਾਂ ਨੂੰ ਮੁਫ਼ਤ ਧਾਰਮਿਕ ਸਾਹਿੱਤ ਵੀ ਵੰਡਿਆ | ਇਸ ਮੌਕੇ ਪ੍ਰਧਾਨ ਮੇਜਰ ਸਿੰਘ, ਵਿਧਾਇਕ ਸੰਦੀਪ ਜਾਖੜ, ਮੰਗਲ ਸਿੰਘ, ਜਥੇਦਾਰ ਗੁਰਨਾਮ ਸਿੰਘ, ਗੁਰਵਿੰਦਰ ਸਿੰਘ ਵਿਪਨ, ਸੋਨੂੰ ਸੰਧੂ, ਪਰਮਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਪੰਮਾ ਖ਼ਾਲਸਾ, ਤਲਵਿੰਦਰ ਸਿੰਘ ਤੁੱਲੀ, ਬਾਬਾ ਗੁਰਦਾਸ ਸਿੰਘ, ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਪਰਵਿੰਦਰ ਪਾਲ ਸਿੰਘ ਰਾਜਾ, ਕੁਲਬੀਰ ਸਿੰਘ, ਅਮਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਚੰਨਾ, ਜਗਵਿੰਦਰ ਸਿੰਘ ਖ਼ਾਲਸਾ, ਅਰਵਿੰਦਰ ਸਿੰਘ ਰਿੰਕਾ, ਭੁਪਿੰਦਰ ਸਿੰਘ ਪੋਜੀ, ਬਲਵਿੰਦਰ ਸਿੰਘ ਬੰਟੀ, ਮਾਨ ਸਿੰਘ ਪਰੂਥੀ, ਸੁਖਜਿੰਦਰ ਸਿੰਘ ਰਾਜਨ, ਇੰਦਰਜੀਤ ਭੰਡਾਰੀ, ਬੱਬਲ ਬੁੱਟਰ, ਬਖ਼ਸ਼ੀਸ਼ ਸਿੰਘ ਸੋਨਾ ਸੰਧੂ, ਗੁਰਨਾਮ ਸਿੰਘ ਸੰਧੂ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਿੰਡਾਂ ਅਤੇ ਸ਼ਹਿਰ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ 8 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਾਜ਼ਿਲਕਾ ਵਿਖੇ ਹੋਵੇਗਾ ਲਾਈਟ ਐਂਡ ਸਾਊਾਡ ਸ਼ੋਅ-ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਨੇ ਵੱਖ-ਵੱਖ ਪਿੰਡਾਂ 'ਚ ਪਹੁੰਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਪ੍ਰੇਰਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।