16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਜ਼ਡਮ ਕਾਨਵੈਂਟ ਸਕੂਲ 'ਚ 3 ਰੋਜ਼ਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 07-11-2025
ਫ਼ਾਜ਼ਿਲਕਾ, 6 ਨਵੰਬਰ (ਅਮਰਜੀਤ ਸ਼ਰਮਾ)-ਵਿਜ਼ਡਮ ਕਾਨਵੈਂਟ ਸਕੂਲ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਕ ਸ਼ਾਨਦਾਰ 3 ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮਾਪਿਆਂ, ਵਿਦਿਆਰਥੀਆਂ ਅਤੇ ਸ਼ਹਿਰ ਦੇ ਪ੍ਰਮੁੱਖ ਲੋਕਾਂ ਨੇ ਹਿੱਸਾ ਲਿਆ | ਇਸ ਪਵਿੱਤਰ ਸਮਾਰੋਹ ਵਿਚ ਸਾਰਿਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੰਕਲਪ ਲਿਆ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਨਿਮਰਤਾ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਸਚਾਈ, ਦਇਆ ਅਤੇ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ | ਸਕੂਲ ਦੇ ਪ੍ਰਧਾਨ ਕਵਿੰਦਰ ਨਾਥ ਦਹੂਜਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਸਾਨੂੰ ਆਪਣੀ ਸਭਿਆਚਾਰਕ ਵਿਰਾਸਤ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ | ਇਸ ਮੌਕੇ ਸਕੂਲ ਦੇ ਪ੍ਰਬੰਧਕੀ ਨਿਰਦੇਸ਼ਕ ਪਰਮਜੀਤ ਸਿੰਘ ਵੈਰੜ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ | ਸਕੂਲ ਪ੍ਰਸ਼ਾਸਨ ਨੇ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਇਸ ਪਵਿੱਤਰ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਦੀ ਸਫਲਤਾ ਲਈ ਸਾਰਿਆਂ ਦਾ ਧੰਨਵਾਦ ਪ੍ਰਗਟ ਕੀਤਾ |
ਪਿਛਲੀ ਖ਼ਬਰ ਏਾਜਲਸ ਵਰਲਡ ਸਕੂਲ 'ਚ ਮਨਾਇਆ ਬੱਚਿਆਂ ਦਾ ਜਨਮ ਦਿਨ <br/> ਅਗਲੀ ਖ਼ਬਰ ਇੰਪੀਰੀਅਲ ਸਕੂਲ ਦੇ ਅਧਿਆਪਕ ਨੇ ਪਹਿਲੇ ਅੰਤਰਰਾਸ਼ਟਰੀ ਅਤੇ 31ਵੇਂ ਸਾਲਾਨਾ ਸੰਮੇਲਨ 'ਚ ਲਿਆ ਹਿੱਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।