17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਹਰ ਰੋਜ਼ ਕੀਤੀਆਂ ਜਾ ਰਹੀਆਂ ਹਨ ਅਰਬਨ ਅਤੇ ਰੂਰਲ ਏਰੀਏ 'ਚ ਡੇਂਗੂ ਖ਼ਿਲਾਫ਼ ਗਤੀਵਿਧੀਆਂ-ਡਾ ਰੋਹਿਤ ਗੋਇਲ

ਅਜੀਤ ਡੈਸਕ 07-11-2025
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਡਾ. ਰੋਹਿਤ ਗੋਇਲ ਸਿਵਲ ਸਰਜਨ ਅਤੇ ਡਾ.ਅਰਪਿਤ ਗੁਪਤਾ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਰਬਨ ਏਰੀਏ ਅਤੇ ਰੂਰਲ ਏਰੀਏ ਵਿਚ ਡੇਂਗੂ ਵਿਰੁੱਧ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ | ਅੱਜ ਵੀ ਡਾ ਰੋਹਿਤ ਗੋਇਲ ਅਤੇ ਡਾ ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡਮੈਲੋਜਿਸਟ ਵਲੋਂ ਖ਼ੁਦ ਟੀਮਾਂ ਦੀ ਅਗਵਾਈ ਕਰਕੇ ਘਰ ਘਰ ਜਾ ਕੇ ਡੇਂਗੂ ਗਤੀਵਿਧੀਆਂ ਕੀਤੀਆਂ, ਜਾਗਰੂਕ ਕੀਤਾ ਅਤੇ ਲੋਕਾਂ ਦਾ ਹਾਲ ਚਾਲ ਪੁੱਛਿਆ | ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਅੱਜ ਵੀ ਅਰਬਨ ਏਰੀਏ ਵਿਚ 16 ਟੀਮਾਂ ਵਲੋਂ ਹੋਟ ਸਪਾਟ ਅਤੇ ਹੋਰ ਖੇਤਰਾਂ ਖਟੀਕਾਂ ਮੁਹੱਲਾ, ਅੰਨ੍ਹੀ ਦਿੱਲੀ, ਦਾਨਾ ਮੰਡੀ, ਸਬਜ਼ੀ ਮੰਡੀ, ਮਲੋਟ ਰੋਡ, ਮਲਕਾਨਾ ਮੁਹੱਲਾ, ਆਦਰਸ਼ ਨਗਰ, ਜੱਟੀਆਂ ਮੁਹੱਲਾ, ਡੇਰਾ ਸੱਚਾ ਸੌਦਾ ਕਾਲੋਨੀ, ਕਾਂਸੀ ਰਾਮ ਕਾਲੋਨੀ, ਸਾਈਕਲ ਬਾਜ਼ਾਰ ਲਾਲ, ਬੱਤੀ ਚੌਂਕ, ਅਨੰਦਪੁਰ ਮੁਹੱਲਾ, ਰਾਧਾ ਸੁਆਮੀ ਕਾਲੋਨੀ, ਭੈਰੋਂ ਬਸਤੀ, ਇੰਦਰਾ ਕਾਲੋਨੀ, ਦੁਰਗਾ ਕਾਲੋਨੀ, ਜੈਰਥ ਕਾਲੋਨੀ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਸਰਵੇ ਕਰ ਰਹੀਆਂ ਹਨ | ਡਾ ਸੁਨੀਤਾ ਨੇ ਦੱਸਿਆ ਕਿ ਡੇਂਗੂ ਦੂਸ਼ਿਤ ਏਡਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ਼ ਖੜੇ੍ਹ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ | ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ | ਵਿਨੋਦ ਖੁਰਾਨਾ, ਮਨਬੀਰ ਸਿੰਘ ਅਤੇ ਵਿਕੀ ਕੁਮਾਰ ਨੇ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖ਼ਾਰ, ਮਾਸ ਪੇਸ਼ੀਆਂ ਵਿਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਅਤੇ ਮਸੂੜਿ੍ਹਆਂ ਅਤੇ ਨੱਕ ਵਿਚੋਂ ਖ਼ੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਟੈੱਸਟ ਅਤੇ ਇਲਾਜ ਕਰਵਾਓ | ਡੇਂਗੂ ਦਾ ਟੈੱਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ |
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਵਿਧਾਇਕ ਦੀ ਧਰਮ-ਪਤਨੀ ਖ਼ੁਸ਼ਬੂ ਸਾਵਨ ਸੁੱਖਾ ਸਵਨਾ ਨੇ ਅਗਰਵਾਲ ਸਭਾ ਵਿਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕ... ਅਗਲੀ ਖ਼ਬਰ ਬੀ.ਡੀ.ਪੀ.ਓ ਦਫਤਰ ਜ਼ੀਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।