17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਫ਼ਾਜ਼ਿਲਕਾ ਦੇ ਵਿਧਾਇਕ ਦੀ ਧਰਮ-ਪਤਨੀ ਖ਼ੁਸ਼ਬੂ ਸਾਵਨ ਸੁੱਖਾ ਸਵਨਾ ਨੇ ਅਗਰਵਾਲ ਸਭਾ ਵਿਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ

ਅਜੀਤ ਡੈਸਕ 07-11-2025
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ-ਪਤਨੀ ਤੇ ਖ਼ੁਸ਼ੀ ਫਾਊਾਡੇਸ਼ਨ ਦੀ ਚੇਅਰਪਰਸਨ ਮੈਡਮ ਖ਼ੁਸ਼ਬੂ ਸਾਵਨਸੁੱਖਾ ਸਵਨਾ ਨੇ ਅਗਰਵਾਲ ਸਭਾ ਵਿਚ ਆਯੋਜਿਤ ਸਮਾਗਮ ਯੁੱਧ ਨਸ਼ਿਆਂ ਵਿਰੁੱਧ 'ਚ ਸ਼ਿਰਕਤ ਕਰਕੇ ਹਾਜ਼ਰ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਬਾਰੇ ਦੱਸਿਆ 'ਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਹਿਯੋਗ ਦੇਣ ਲਈ ਕਿਹਾ | ਸ੍ਰੀਮਤੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਨੇ ਹਾਜ਼ਰ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਇੱਕ ਕੋਹੜ ਦੀ ਬਿਮਾਰੀ ਵਾਂਗ ਹੈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਇਹ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਦੱਸਿਆ ਕਿ ਜੇਕਰ ਤੁਹਾਨੂੰ ਆਪਣੇ ਆਲ਼ੇ ਦੁਆਲੇ ਕੋਈ ਵੀ ਨਸ਼ੇ ਦਾ ਆਦੀ ਮਿਲਦਾ ਹੈ ਤਾਂ ਤੁਸੀਂ ਉਸ ਨਾਲ ਹਮਦਰਦੀ ਭਰਿਆ ਵਤੀਰਾ ਰੱਖਦੇ ਹੋਏ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾ ਸਕਦੇ ਹੋ ਜਿੱਥੇ ਪੰਜਾਬ ਸਰਕਾਰ ਵੱਲੋਂ ਉਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਂਢ ਗੁਆਂਢ ਜਾਂ ਰਿਸ਼ਤੇਦਾਰ ਵਿਚ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਸੂਚਨਾ ਗੁਪਤ ਰੱਖੀ ਜਾਵੇਗੀ | ਉਨ੍ਹਾਂ ਸਮੂਹ ਹਾਜ਼ਰੀਨ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਪ੍ਰਣ ਕਰੀਏ ਕਿ ਅੱਜ ਤੋਂ ਅਸੀਂ ਨਾ ਤਾਂ ਆਪਣੇ ਆਲ਼ੇ ਦੁਆਲੇ ਨਸ਼ਾ ਵਿਕਣ ਦੇਵਾਂਗੇ ਤੇ ਜੇਕਰ ਨਸ਼ੇ ਦਾ ਆਦੀ ਮਿਲਦਾ
ਪਿਛਲੀ ਖ਼ਬਰ ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਨੌਜਵਾਨਾਂ ਨੂੰ ਖੇਡ ਸਮੱਗਰੀ ਵੰਡੀ ਅਗਲੀ ਖ਼ਬਰ ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਹਰ ਰੋਜ਼ ਕੀਤੀਆਂ ਜਾ ਰਹੀਆਂ ਹਨ ਅਰਬਨ ਅਤੇ ਰੂਰਲ ਏਰੀਏ 'ਚ ਡੇਂਗੂ ਖ਼ਿਲਾਫ਼ ਗਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।