ਜਲਾਲਾਬਾਦ, 20 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ 7 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ ਲਈ ਥਾਣਾ ਵੈਰੋਕੇ ਏਰੀਏ ਵਿਚ ਮੌਜੂਦ ਸੀ ਅਤੇ ਪੁਲਿਸ ਪਾਰਟੀ ਬਾਹਮਣੀ ਵਾਲਾ ਵਿਖੇ ਸੇਮ-ਨਾਲ਼ੇ ਦੇ ਪੁਲ ਕੋਲ ਲਖਵਿੰਦਰ ਸਿੰਘ ਲੱਖੀ ਪੁੱਤਰ ਕੁਲਵੰਤ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਦੀ ਸ਼ੱਕ ਦੇ ਆਧਾਰ ਤੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਲਖਵਿੰਦਰ ਸਿੰਘ ਲੱਖੀ ਨੂੰ ਸਣੇ ਕਾਬੂ ਕਰਨ ਉਪਰੰਤ ਥਾਣਾ ਵੈਰੋਕੇ ਵਿਖੇ ਮੁਕੱਦਮਾ ਨੰਬਰ 164 ਮਿਤੀ 19-11-2025 ਨੂੰ ਧਾਰਾ ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |