31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਹਰਪ੍ਰੀਤ ਸਿੱਧੂ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਨਾਲ ਪਹਿਲੀ ਵਾਰ ਕਾਂਗਰਸ ਪਰਿਵਾਰਵਾਦ ਤੋਂ ਮੁਕਤ ਹੋਈ-ਡਾ. ਰਿਣਵਾ <br/>

ਅਜੀਤ ਡੈਸਕ 22-11-2025
ਅਬੋਹਰ, 21 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸ ਆਗੂ ਡਾ. ਮਹਿੰਦਰ ਕੁਮਾਰ ਰਿਣਵਾ ਨੇ ਕਿਹਾ ਕਿ ਹਰਪ੍ਰੀਤ ਸਿੰਘ ਸਿੱਧੂ ਨੂੰ ਕਾਂਗਰਸ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਨਾਲ ਪਹਿਲੀ ਵਾਰ ਕਾਂਗਰਸ ਪਾਰਟੀ ਫ਼ਾਜ਼ਿਲਕਾ ਜ਼ਿਲ੍ਹੇ 'ਚ ਪਰਿਵਾਰਵਾਦ ਤੋਂ ਮੁਕਤ ਹੋਈ ਹੈ | ਇਸ ਤੋਂ ਪਹਿਲਾ ਇਸ ਜ਼ਿਲ੍ਹੇ ਦੀ ਕਾਂਗਰਸ ਪਾਰਟੀ ਦੀ ਕਮਾਨ ਕਈ ਦਹਾਕੇ ਸਾਬਕਾ ਲੋਕ ਸਭਾ ਸਪੀਕਰ ਸਵਰਗੀ ਬਲਰਾਮ ਜਾਖੜ ਦੇ ਪਰਿਵਾਰ ਦੇ ਹੱਥਾਂ ਵਿਚ ਹੀ ਰਹੀ ਸੀ | ਇਸ ਵਾਰ ਕਾਂਗਰਸ ਪਾਰਟੀ ਨੇ ਨੌਜਵਾਨ ਆਗੂ ਹਰਪ੍ਰੀਤ ਸਿੰਘ ਸਿੱਧੂ ਨੂੰ ਕਾਂਗਰਸ ਜ਼ਿਲ੍ਹਾ ਪ੍ਰਧਾਨ ਬਣਾ ਕੇ ਬਹੁਤ ਵਧੀਆ ਕੀਤਾ ਹੈ ਅਤੇ ਕਈ ਦਹਾਕਿਆਂ ਬਾਅਦ ਜ਼ਿਲ੍ਹੇ 'ਚ ਪਹਿਲੀ ਵਾਰ ਕਾਂਗਰਸ ਪਾਰਟੀ ਪਰਿਵਾਰਵਾਦ ਤੋਂ ਮੁਕਤ ਹੋਈ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਹਰਪ੍ਰੀਤ ਸਿੰਘ ਸਿੱਧੂ ਦੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ 'ਚ ਨਵੀਂ ਜਾਨ ਆਵੇਗੀ ਅਤੇ ਕਾਂਗਰਸ ਪਾਰਟੀ ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ ਜਿੱਤ ਕੇ 2027 'ਚ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ 'ਚ ਅਹਿਮ ਯੋਗਦਾਨ ਪਾਵੇਗੀ |

ਪਿਛਲੀ ਖ਼ਬਰ ਕੈਨਵੇ ਕਾਲਜ 'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।