30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 22-11-2025
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਬਿਜਲੀ ਘਰ ਦੇ ਬਾਹਰ ਪੁੱਜੇ ਤਾਂ ਝਾੜੀਆਂ ਕੋਲ ਕੋਈ ਚੀਜ਼ ਜਗ-ਬੁੱਝ ਰਹੀ ਸੀ | ਉਨ੍ਹਾਂ ਨੇ ਸਾਥੀ ਕਰਮਚਾਰੀਆਂ ਸਮੇਤ ਨਜ਼ਦੀਕ ਜਾ ਕੇ ਦੇਖਿਆ ਕਿ ਅਮਨ ਪੁੱਤਰ ਆਤਮਾ ਰਾਮ ਵਾਸੀ ਆਰੀਆ ਨਗਰ ਫ਼ਾਜ਼ਿਲਕਾ ਨੇ ਇਕ ਹੱਥ ਵਿਚ ਲਾਈਟਰ ਅਤੇ ਦੂਜੇ ਹੱਥ ਵਿਚ ਹੈਰੋਇਨ, ਅਲੂਦ, ਸਿਲਵਰ ਪੰਨੀ ਅਤੇ 10 ਰੁਪਏ ਕਰੰਸੀ ਨੋਟ ਪਾਈਪ ਬਣੀ ਹੋਈ ਪਕੜੀ ਹੋਈ ਸੀ, ਜੋ ਹੈਰੋਇਨ ਦਾ ਸੇਵਨ ਕਰ ਰਿਹਾ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜੀ.ਐੱਸ.ਟੀ ਦੇ ਕਰੋੜਾਂ ਰੁਪਏ ਜਮ੍ਹਾਂ ਨਾ ਕਰਵਾਉਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੁਨਿਆਰੇ ਦੀ ਦੁਕਾਨ ਤੋਂ ਵਿਅਕਤੀ ਨੇ ਲੱਖਾਂ ਰੁਪਏ ਦੇ ਟੋਪਸ ਕੀਤੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।