ਮੰਡੀ ਲਾਧੂਕਾ, 25 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਗੁਰਦੁਆਰਾ ਸਿੰਘ ਸਭਾ ਵਿਚ ਗੁਰੂ ਤੇਗ਼ ਬਹਾਦਰ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਦੌਰਾਨ ਗੁਰਦੁਆਰੇ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਭਾਈ ਗਗਨਦੀਪ ਸਿੰਘ ਮੁਕਤਸਰ ਵਾਲਿਆਂ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਮੰਡੀ ਦੇ ਗੁਰਦੁਆਰਾ ਸਿੰਘ ਸਭਾ ਦੇ ਹੈੱਡਗ੍ਰੰਥੀ ਭਾਈ ਰਜਿੰਦਰ ਪਾਲ ਸਿੰਘ ਤਨੇਜਾ ਵਲੋਂ ਅਰਦਾਸ ਅਤੇ ਕਥਾ ਕੀਤੀ ਗਈ | ਉਨ੍ਹਾਂ ਨੇ ਇਸ ਦੌਰਾਨ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ, ਇਸ ਤੋਂ ਇਲਾਵਾ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦਾ ਗੁਰੂ ਸਾਹਿਬ ਪ੍ਰਤੀ ਪ੍ਰੇਮ ਅਤੇ ਤਿਆਗ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸੰਗਤਾਂ ਨੂੰ ਅਤੁੱਟ ਲੰਗਰ ਛਕਾਇਆ ਗਿਆ |