28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

350ਵੇਂ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਗੁਰੂ ਨਾਨਕ ਸੇਵਕ ਦਲ ਨੇ ਲਗਾਇਆ ਖ਼ੂਨਦਾਨ ਕੈਂਪ <br/>

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲਗਾਏ ਖ਼ੂਨਦਾਨ ਕੈਂਪ ਦੌਰਾਨ ਹਾਜ਼ਰੀ ਭਰਦੇ ਹੋਏ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਅਤੇ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਬੈਂਕ ਪ੍ਰਬੰਧਕ, ਗੁਰਵਿੰਦਰ ਸਿੰਘ ਵਿਪਨ ਤੇ ਹੋਰ | ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ<br/> 26-11-2025

ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐੱਚ.ਡੀ.ਐਫ.ਸੀ. ਬੈਂਕ ਫ਼ਾਜ਼ਿਲਕਾ ਅਤੇ ਸ਼੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਅਬੋਹਰ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਗੁਰਵਿੰਦਰ ਸਿੰਘ ਵਿਪਨ ਨੇ ਦੱਸਿਆ ਕਿ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਖ਼ੂਨਦਾਨ ਕੈਂਪ ਦੌਰਾਨ ਸਰਕਾਰੀ ਹਸਪਤਾਲ ਅਬੋਹਰ ਦੇ ਬਲੱਡ ਬੈਂਕ ਦੀ ਟੀਮ ਵਿਸ਼ੇਸ਼ ਤੌਰ 'ਤੇ ਸੇਵਾਵਾਂ ਦਿੱਤੀਆਂ | ਇਸ ਕੈਂਪ ਵਿਚ 30 ਯੂਨਿਟ ਖ਼ੂਨਦਾਨ ਇਕੱਠਾ ਕੀਤਾ ਗਿਆ | ਕੈਂਪ ਦੌਰਾਨ ਖ਼ੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ | ਇਸ ਤੋਂ ਇਲਾਵਾ ਖ਼ੂਨਦਾਨੀਆਂ ਨੂੰ ਪ੍ਰਸੰਸਾ ਪੱਤਰ ਅਤੇ ਪੈੱਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਖ਼ੂਨਦਾਨ ਕੈਂਪ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਦੇ ਹੋਏ ਖ਼ੁਦ ਵੀ ਖ਼ੂਨਦਾਨ ਕੀਤਾ ਅਤੇ ਹੋਰ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਵੀ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖੀ ਹੱਕਾਂ ਲਈ ਸ਼ਹਾਦਤ ਦਿੱਤੀ, ਉੱਥੇ ਹੀ ਖ਼ੂਨਦਾਨ ਕਰਕੇ ਮਨੁੱਖੀ ਜ਼ਿੰਦਗੀ ਬਚਾਈ ਜਾ ਸਕਦੀ ਹੈ | ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨਾ ਮਹਾਂ ਦਾਨ ਮੰਨਿਆ ਜਾਂਦਾ ਹੈ | ਇਸ ਮੌਕੇ ਗੁਰਵਿੰਦਰ ਸਿੰਘ ਵਿਪਨ ਤੋਂ ਇਲਾਵਾ ਅਰਸ਼ਦੀਪ ਸਿੰਘ, ਅੰਕਿਤ ਗੁਪਤਾ, ਸਾਗਰ ਵਾਟਸ, ਅਮਰੀਕ ਸਿੰਘ, ਇਕਬਾਲ ਸਿੰਘ, ਜੋਗਾ ਸਿੰਘ, ਮਾਸਟਰ ਕੁਲਵੰਤ ਸਿੰਘ ਕੰਤੀ, ਹਰਮੀਤ ਸਿੰਘ, ਪਾਰਸ ਜੁਨੇਜਾ, ਅਮਿੱਤ ਚਰਾਇਆ, ਅਵਤਾਰ ਸਿੰਘ ਕਾਲੜਾ, ਸੁਖਚੈਨ ਸਿੰਘ ਭੁੱਲਰ, ਬੀਬੀ ਜਸਬੀਰ ਕੌਰ, ਬੀਬੀ ਸੁਰਿੰਦਰ ਕੌਰ, ਭਾਈ ਸੁਰਜੀਤ ਸਿੰਘ ਖ਼ਾਲਸਾ, ਭਾਈ ਗੁਰਦੇਵ ਸਿੰਘ, ਅਰਵਿੰਦਰ ਸਿੰਘ ਰਿੰਕਾ, ਰਾਜਵਿੰਦਰ ਸਿੰਘ ਚੰਨਾ, ਸੋਨੂੰ ਕਟਾਰੀਆ, ਭਾਈ ਗਗਨਦੀਪ ਸਿੰਘ, ਮਨੀਸ਼ ਸ਼ਰਮਾ, ਸ਼ਿਵਮ ਨਾਗਪਾਲ, ਗੁਰਜੰਟ ਸਿੰਘ ਬਰਾੜ, ਜਤਿੰਦਰ ਸਿੰਘ ਸ਼ੇਰੀ, ਗੁਰਇਕਬਾਲ ਸਿੰਘ ਰਾਜਨ ਆਦਿ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰ ਯੂਨੀਅਨ ਨੇ ਮੰਗਾਂ ਨਾ ਮੰਨੇ ਜਾਣ ਕਾਰਨ ਕੀਤਾ ਰੋਸ ਜ਼ਾਹਿਰ <br/> ਅਗਲੀ ਖ਼ਬਰ ਅਰੁਣ ਨਾਰੰਗ ਨੇ ਲੱਖਾਂ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ 'ਚ ਬਣਨ ਵਾਲੇ ਖੇਡ ਸਟੇਡੀਅਮਾਂ ਦਾ ਰੱਖਿਆ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।