ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਭੀਮ ਸੈਨ ਐਲ.ਐਮ ਪੀ.ਐੱਸ.ਪੀ.ਸੀ.ਐਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 20 ਨਵੰਬਰ ਨੂੰ ਜੋਗਿੰਦਰ ਸਿੰਘ ਪੁੱਤਰ ਗਿਆਨ ਸਿੰਘ ਅਤੇ ਸਰਵਨ ਸਿੰਘ ਪੁੱਤਰ ਗਿਆਨ ਸਿੰਘ ਵਾਸੀਆਨ ਲਾਲੋ ਵਾਲੀ ਨੇ ਝੋਨੇ ਦੀ ਪਰਾਲੀ ਸਾੜ ਕੇ ਮਾਨਯੋਗ ਡੀ.ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਾਂਚ ਅਧਿਕਾਰੀ ਐੱਚ.ਸੀ. ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਵਿੰਦਰ ਸਿੰਘ ਪੰਚਾਇਤ ਸੈਕਟਰੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 20 ਨਵੰਬਰ ਨੂੰ ਸ਼ਾਂਤੀ ਦੇਵੀ ਪਤਨੀ ਰੂਪ ਚੰਦ, ਮੰਜੂ ਬਜਾਜ ਪਤਨੀ ਸੁਰਿੰਦਰ ਕੁਮਾਰ, ਵਨੀਤਾ ਰਾਣੀ ਵਾਸੀ ਘੜਿਆਣੀ ਅਤੇ ਹੋਰ ਅਣਪਛਾਤਿਆਂ ਨੇ ਝੋਨੇ ਦੀ ਪਰਾਲੀ ਸਾੜ ਕੇ ਮਾਨਯੋਗ ਡੀ.ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਾਂਚ ਅਧਿਕਾਰੀ ਏ.ਐੱਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਗਨਦੀਪ ਐਲ.ਐਮ ਪੀ.ਐੱਸ.ਪੀ.ਸੀ.ਐਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 20 ਨਵੰਬਰ ਨੂੰ ਨਿਸ਼ਾਨ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਬੰਨ ਵਾਲਾ ਹਨਵੰਤਾ ਨੇ ਝੋਨੇ ਦੀ ਪਰਾਲੀ ਸਾੜ ਕੇ ਮਾਨਯੋਗ ਡੀ.ਸੀ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਾਂਚ ਅਧਿਕਾਰੀ ਐੱਚ.ਸੀ ਮਿਲਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਭੀਮ ਸੈਨ ਐਲ.ਐਮ ਪੀ.ਐੱਸ.ਪੀ.ਸੀ.ਐਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 20 ਨਵੰਬਰ ਨੂੰ ਸੰਜੀਵ ਕੁਮਾਰ ਪੁੱਤਰ ਰਾਧਾ ਕਿ੍ਸ਼ਨ ਵਾਸੀ ਲਾਲੋ ਵਾਲੀ ਨੇ ਝੋਨੇ ਦੀ ਪਰਾਲੀ ਸਾੜ ਕੇ ਮਾਨਯੋਗ ਡੀ.ਸੀ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |