28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਬੱਲੂਆਣਾ ਕਾਂਗਰਸ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 26-11-2025
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਬੱਲੂਆਣਾ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਅਹਿਮ ਮੀਟਿੰਗ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਬੱਲੂਆਣਾ ਹਲਕੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਇੱਛੁਕ ਉਮੀਦਵਾਰਾਂ ਨੂੰ ਤਿਆਰੀਆਂ ਆਰੰਭਣ ਦੀ ਤਾਕੀਦ ਵੀ ਕੀਤੀ | ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਯਕੀਨਨ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰਾਂ ਨੂੰ ਚੋਣਾਂ ਸੰਬੰਧੀ ਲਾਮਬੰਦ ਹੋਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਬਲਾਕ ਪ੍ਰਧਾਨ ਸਪਿੰਦਰ ਸਿੰਘ ਜਾਖੜ, ਬਲਾਕ ਪ੍ਰਧਾਨ ਰਜਿੰਦਰ ਪੂਨੀਆ, ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ, ਸਾਬਕਾ ਸਰਪੰਚ ਯੋਗੇਸ਼ ਸਹਾਰਨ ਢੀਂਗਾ ਵਾਲੀ, ਪੰਜਾਬ ਯੂਥ ਕਾਂਗਰਸ ਦੇ ਸਪੋਕਸਪਰਸਨ ਟੀਨੂੰ ਮਲੇਠੀਆ, ਬੱਲੂਆਣਾ ਹਲਕੇ ਦੇ ਯੂਥ ਕਾਂਗਰਸ ਪ੍ਰਧਾਨ ਦੀਪ ਬਰਾੜ, ਆਬਜ਼ਰਵਰ ਦੀਪਕ ਗਰਗ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਵਰਿਆਮ ਖੇੜਾ ਵਿਚ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ <br/> ਅਗਲੀ ਖ਼ਬਰ ਤਰੱਕੀ ਤੋਂ ਬਾਅਦ ਡਾ. ਕਵਿਤਾ ਨੇ ਬਤੌਰ ਸਿਵਲ ਸਰਜਨ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਦਾ ਅਹੁਦਾ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।