28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਹੇਮਕੁੰਟ ਸਕੂਲ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਅਜੀਤ ਡੈਸਕ 26-11-2025
ਜ਼ੀਰਾ, 25 ਨਵੰਬਰ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਪਿਛਲੇ ਹਫ਼ਤੇ ਤੋਂ ਹੀ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਅਧਿਆਪਕਾਂ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ,ਉਪਦੇਸ਼ਾਂ ਅਤੇ ਸ਼ਹੀਦੀ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਦੇ ਚੱਲਦੇ ਹੀ ਹੇਮਕੁੰਟ ਸਕੂਲ ਵਲੋਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਪਵਿੱਤਰ ਸਮਾਗਮ 'ਤੇ ਵਿਦਿਆਰਥੀਆਂ ਵਲੋਂ ਵਾਹਿਗੁਰੂ ਸਿਮਰਨ, ਮੂਲ-ਮੰਤਰ,ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕੀਤੇ ਗਏ | ਮਿਊਜ਼ਿਕ ਅਧਿਆਪਕ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਰਮਨਦੀਪ ਕੌਰ ਅਤੇ ਉਸ ਦੇ ਗਰੁੱਪ ਨੇ ਬਹੁਤ ਹੀ ਸੁਰੀਲੇ ਅੰਦਾਜ਼ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਿਮਰੀਐ ਘਰ ਨਉ ਨਿਧਿ ਆਵੈ ਧਾਇ ਸ਼ਬਦ ਗਾਇਣ ਕੀਤਾ | ਇਸ ਦੌਰਾਨ ਸਾਰੇ ਸਕੂਲ ਦਾ ਮਾਹੌਲ ਰੂਹਾਨੀ ਹੋ ਗਿਆ | ਇਸ ਉਪਰੰਤ ਜਸ਼ਨਦੀਪ ਸਿੰਘ ਵਲੋਂ ਸ਼ਰਧਾ ਭਾਵ ਨਾਲ ਅਰਦਾਸ ਕੀਤੀ ਗਈ ਅਤੇ ਪ੍ਰਸ਼ਾਦ ਵਰਤਾਇਆ ਗਿਆ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਨੂੰ ਮਨੁੱਖਤਾ,ਧਰਮ ਅਤੇ ਹਿੰਮਤ ਲਈ ਖੜ੍ਹੇ ਰਹਿਣ ਦੀ ਸਿੱਖਿਆ ਦਿੰਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਪੇ੍ਰਰਨਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਸਾਡੀ ਧਾਰਮਿਕ ਵਿਰਾਸਤ ਦਾ ਅਟੱਲ ਹਿੱਸਾ ਹੈ | ਵਿਦਿਆਰਥੀਆਂ ਨੂੰ ਸੱਚ, ਨੇਕੀ ਅਤੇ ਨਿਮਰਤਾ ਤੇ ਰਾਹ 'ਤੇ ਤੁਰਨ ਦੀ ਪੇ੍ਰਰਨਾ ਦਿੱਤੀ ਗਈ |

ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਸਰਬਸੰਮਤੀ ਨਾਲ ਹੋਈ ਚੋਣ <br/> ਅਗਲੀ ਖ਼ਬਰ ਲਾਇਨਜ਼ ਕਲੱਬ ਨੇ ਵਰਿਆਮ ਖੇੜਾ ਵਿਚ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।