ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦਾ ਅੱਜ ਪਿੰਡ ਦਾਨੇਵਾਲਾ ਵਿਖੇ ਪੁੱਜਣ 'ਤੇ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਵਿੰਗ ਦੇ ਸੂਬਾ ਜਨਰਲ ਸਕੱਤਰ ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ ਅਤੇ ਨੌਜਵਾਨ ਆਗੂ ਸੈਫੀ ਸਮਾਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਨੌਜਵਾਨ ਆਗੂ ਹਰਪ੍ਰੀਤ ਸਿੰਘ ਸਿੱਧੂ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਵਿਚ ਨਵੀਂ ਜਾਨ ਆਵੇਗੀ ਅਤੇ ਜ਼ਿਲ੍ਹੇ 'ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਆਏ ਆਗੂਆਂ ਦਾ ਸਵਾਗਤ ਵੀ ਕੀਤਾ | ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ 2027 'ਚ ਜ਼ਿਲ੍ਹੇ ਦੀਆਂ ਚਾਰੇ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਵਾਂਗੇ | ਇਸ ਮੌਕੇ ਅਬਜ਼ਰਵਰ ਦੀਪਕ ਕੁਮਾਰ, ਪੰਚਾਇਤੀ ਰਾਜ ਦੇ ਜ਼ਿਲ੍ਹਾ ਪ੍ਰਧਾਨ ਅਮਰਵੀਰ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਸਿਕੰਦਰ ਸਿੰਘ ਬਰਾੜ, ਰਮੇਸ਼ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |