ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਟੱਕਰ ਮਾਰਨ ਵਾਲੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰੋਹਿਤ ਕੁਮਾਰ ਪੁੱਤਰ ਬੀਰਬਲ ਵਾਸੀ ਗੋਬਿੰਦਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਤਾਜ ਹਾਈਬਰੈਡ ਨਰਸਰੀ ਸੀਤੋ ਰੋਡ ਅਬੋਹਰ ਵਿਖੇ ਕੰਮ ਕਰਦਾ ਹੈ | 12 ਨਵੰਬਰ ਨੂੰ ਉਹ ਆਪਣੇ ਸਾਥੀਆਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਕੋੜਿਆਂਵਾਲੀ ਤੋਂ ਅਬੋਹਰ ਸ਼ਹਿਰ ਨੂੰ ਜਾ ਰਿਹਾ ਸੀ | ਜਦੋਂ ਉਹ ਹੈਰੀਟੇਜ ਪੈਲੇਸ ਨੇੜੇ ਬੰਨ ਵਾਲਾ ਹਨੂਵੰਤਾ ਨੇੜੇ ਪੁੱਜਿਆ ਤਾਂ ਇਕ ਕਾਰ ਚਾਲਕ ਨੇ ਆਪਣੀ ਕਾਰ ਉਸ ਵਿਚ ਬੜੀ ਤੇਜ਼ੀ ਤੇ ਲਾਪਰਵਾਹੀ ਨਾਲ ਮਾਰੀ | ਜਿਸ ਨਾਲ ਉਸ ਨੰੂ ਅਤੇ ਉਸ ਦੇ ਸਾਥੀਆਂ ਨੂੰ ਕਾਫ਼ੀ ਗੰਭੀਰ ਸੱਟਾਂ ਲੱਗ ਗਈਆਂ | ਪੁਲਿਸ ਨੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |