ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ 'ਤੇ ਪੁਲਿਸ ਪਾਰਟੀ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੀਡ ਫਾਰਮ ਨੇੜਿਓਾ ਹਰਨੇਕ ਸਿੰਘ ਉਰਫ਼ ਕੁੱਕੀ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਸੀਡ ਫਾਰਮ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |