29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਟੱਕਰ ਮਾਰਨ ਵਾਲੇ ਅਣਪਛਾਤੇ ਛੋਟਾ ਹਾਥੀ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 26-11-2025
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਟੱਕਰ ਮਾਰਨ ਵਾਲੇ ਅਣਪਛਾਤੇ ਛੋਟਾ ਹਾਥੀ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ ਮਿਲਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੋਹਨ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਮਿਆਨੀ ਬਸਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਭਰਾ ਦੀ ਸ਼ਾਦੀ ਸੀ | ਸ਼ਾਦੀ ਤੋਂ ਬਾਅਦ ਉਸ ਦਾ ਭਰਾ ਹਰਬੰਸ ਸਿੰਘ ਅਤੇ ਉਹ ਆਪਣੇ ਰਿਸ਼ਤੇਦਾਰਾਂ ਨੂੰ ਰੇਲਵੇ ਸਟੇਸ਼ਨ ਛੱਡ ਕੇ ਘਰ ਆ ਰਹੇ ਸੀ | ਜਦ ਉਸ ਦਾ ਭਰਾ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ 'ਤੇ ਕਾਲੇ ਦੇ ਢਾਬੇ ਨੇੜੇ ਪੁੱਜੇ ਤਾਂ ਇਕ ਅਣਪਛਾਤੇ ਛੋਟੇ ਹਾਥੀ ਦੇ ਡਰਾਈਵਰ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਵਿਚ ਛੋਟਾ ਹਾਥੀ ਬੜੀ ਤੇਜ਼ੀ ਤੇ ਲਾਪਰਵਾਹੀ ਨਾਲ ਮਾਰਿਆ | ਜਿਸ ਨਾਲ ਉਸ ਦੇ ਭਰਾ ਨੂੰ ਕਾਫ਼ੀ ਸੱਟਾਂ ਲੱਗ ਗਈਆਂ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਾਜ਼ਿਲਕਾ ਲਿਜਾਇਆ ਗਿਆ ਤਾਂ ਡਾਕਟਰ ਸਾਹਿਬ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਪੁਲਿਸ ਨੇ ਅਣਪਛਾਤੇ ਛੋਟੇ ਹਾਥੀ ਦੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਜ਼ੁਲਮ ਖ਼ਿਲਾਫ਼ ਲੜਨ ਦੀ ਪ੍ਰੇਰਨਾ ਦਿੰਦੀ ਹੈ-ਅਰਵਿੰਦ ਖੰਨਾ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।