20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਲੋਂ ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ

ਅਜੀਤ ਡੈਸਕ 04-12-2025
ਮੁੱਦਕੀ, 3 ਦਸੰਬਰ (ਭਾਰਤ ਭੂਸ਼ਨ ਅਗਰਵਾਲ)-1845 ਦੀ 18 ਪੋਹ ਦੀ ਹੋਈ ਪਹਿਲੀ ਐਂਗਲੋ ਸਿੱਖ ਵਾਰ 'ਚ ਸ਼ਹੀਦ ਹੋਏ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਜਿੱਥੇ ਕਿ ਹਰ ਸਾਲ ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਹਰ ਸਾਲ 18 ਪੋਹ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਇਕ ਸ਼ਹੀਦੀ ਜੋੜ ਮੇਲਾ ਲਾਇਆ ਜਾਂਦਾ ਹੈ | ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਚਲਾਈ ਗਈ ਨਗਰ ਕੀਰਤਨ ਦੀ ਪਰੰਪਰਾ ਨੂੰ ਮੁੱਖ ਰੱਖਦਿਆਂ ਹੋਇਆ ਹਰ ਸਾਲ ਪਿੰਡ ਲੁਹਾਮ ਤੇ ਕਸਬਾ ਮੁੱਦਕੀ ਵਿਖੇ ਨਗਰ ਕੀਰਤਨ ਸਜਾਇਆ ਜਾਂਦਾ ਹੈ, ਨਗਰ ਕੀਰਤਨ ਦੀਆਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਸਮੂਹ ਕਮੇਟੀ ਮੈਂਬਰਾਂ ਅਤੇ ਸੇਵਾਦਾਰਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ | ਜਿਸ ਵਿਚ ਗੁਰਦੁਆਰਾ ਸਾਹਿਬ ਨੂੰ ਸਫ਼ਾਈਆਂ ਅਤੇ ਰੰਗ ਰੋਗਣ ਦਾ ਕਾਰਜ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ | ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਦੇ ਸਮੂਹ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਲੋਂ 30 ਦਸੰਬਰ ਨੂੰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਪਿੰਡ ਲੋਹਾਮ ਅਤੇ ਜੀਤ ਸਿੰਘ ਵਾਲਾ ਵਿਖੇ ਸਜਾਇਆ ਜਾਵੇਗਾ ਅਤੇ 31 ਦਸੰਬਰ ਨੂੰ ਨਗਰ ਕੀਰਤਨ ਕਸਬਾ ਮੁੱਦਕੀ ਵਿਖੇ ਸਜਾਇਆ ਜਾਵੇਗਾ ਅਤੇ 1 ਜਨਵਰੀ 18 ਪੋਹ ਨੂੰ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ ਜਾਵੇਗਾ | ਜਿੱਥੇ ਕਿ ਰਾਗੀ ਅਤੇ ਕਵੀਸ਼ਰੀ ਜਥੇ ਵਲੋਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨਗੇ | ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸੰਗਤਾਂ ਦੇ ਭਾਰੀ ਸਹਿਯੋਗ ਸਦਕਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਆਧੁਨਿਕ ਤਕਨੀਕ ਦਾ ਲੰਗਰ ਹਾਲ ਤਿਆਰ ਹੋ ਚੁੱਕਾ ਹੈ ਜਿਸ ਨੂੰ ਛੇਤੀ ਹੀ ਚਾਲੂ ਕਰਕੇ ਸੰਗਤਾਂ ਨੂੰ ਸੌਂਪ ਦਿੱਤਾ ਜਾਵੇਗਾ | ਕਮੇਟੀ ਮੈਂਬਰਾਂ ਅਤੇ ਸਮੂਹ ਸੇਵਾਦਾਰਾਂ ਨੇ ਸੰਗਤਾਂ ਨੂੰ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ | ਇਸ ਮੌਕੇ ਕੇਵਲ ਸਿੰਘ ਪ੍ਰਧਾਨ, ਸੂਬੇਦਾਰ ਬਲਵਿੰਦਰ ਸਿੰਘ ਮੀਤ ਪ੍ਰਧਾਨ, ਪ੍ਰਗਟ ਸਿੰਘ ਖ਼ਾਲਸਾ ਸੈਕਟਰੀ, ਹਰਦੀਪ ਸਿੰਘ ਖ਼ਜ਼ਾਨਚੀ ਤੋਂ ਇਲਾਵਾ ਰਛਪਾਲ ਸਿੰਘ, ਜਗਸੀਰ ਸਿੰਘ, ਬੇਅੰਤ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਹਰਨੇਕ ਸਿੰਘ, ਸੁਖਮੰਦਰ ਸਿੰਘ ਖੋਸਾ, ਹਰਮਨ ਸਿੰਘ, ਜਗਸੀਰ ਸਿੰਘ ਜੱਗਾ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਸੁਖਚੈਨ ਸਿੰਘ ਸੇਵਾਦਾਰ, ਰਣਜੀਤ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਆਪ ਦੇ ਸਾਬਕਾ ਸੀਨੀਅਰ ਆਗੂ ਦੀਪਕ ਸ਼ਰਮਾ ਭਾਜਪਾ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਵਿਸ਼ਵ ਦਿਵਿਆਂਗਤਾ ਦਿਵਸ ਮੌਕੇ ਪਰਿਆਸ ਸਕੂਲ ਆਲਮਗੜ੍ਹ ਦੇ ਬੱਚਿਆਂ ਦੀ ਡੀ. ਸੀ. ਦਫ਼ਤਰ ਵਿਖੇ ਕਰਵਾਈ ਵਿਜ਼ਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।