ਫ਼ਿਰੋਜਪੁਰ, 3 ਦਸੰਬਰ (ਗੁਰਿੰਦਰ ਸਿੰਘ)-ਮਾਸਟਰ ਅਥਲੈਟਿਕਸ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਆਯੋਜਿਤ ਕੀਤੀ ਗਈ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਫਿਰੋਜ਼ਪੁਰ ਦੇ ਵੈਟਰਨ ਅਥਲੀਟ ਡਾ. ਗੁਰਿੰਦਰ ਸਿੰਘ ਢਿੱਲੋਂ ਸੇਵਾ ਮੁਕਤ ਡਿਪਟੀ ਮੈਡੀਕਲ ਕਮਿਸ਼ਨਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 70 ਸਾਲ ਤੋਂ ਵੱਧ ਉਮਰ ਵਰਗ ਦੇ ਜੈਵਲਿਨ ਥਰੋਅ ਵਿਚ ਗੋਲਡ ਮੈਡਲ ਅਤੇ ਸ਼ਾਟ ਪੁੱਟ ਵਿਚ ਸਿਲਵਰ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਇਸ ਚੈਂਪੀਅਨਸ਼ਿਪ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਤੋਂ ਸੀਨੀਅਰ ਵੈਟਰਨ ਅਥਲੀਟ ਵੱਡੀ ਗਿਣਤੀ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ | ਤਿੱਖੀ ਮੁਕਾਬਲੇਬਾਜ਼ੀ ਦੇ ਬਾਵਜੂਦ ਡਾ. ਢਿੱਲੋਂ ਨੇ ਆਪਣੇ ਸ਼ਾਨਦਾਰ ਜਜ਼ਬੇ, ਦਿ੍ੜ੍ਹਤਾ ਅਤੇ ਮਿਹਨਤ ਨਾਲ ਦੋ ਮਹੱਤਵਪੂਰਨ ਮੈਡਲ ਜਿੱਤ ਕੇ ਸਭ ਦਾ ਧਿਆਨ ਖਿੱਚਿਆ | ਡਾ. ਢਿੱਲੋਂ ਦੀ ਇਸ ਸ਼ਾਨਦਾਰ ਸਫਲਤਾ 'ਤੇ ਮਾਣ ਦਾ ਪ੍ਰਗਟ ਕਰਦਿਆਂ ਜ਼ਿਲ੍ਹਾ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਫਿਰੋਜ਼ਪੁਰ ਨੇ ਇਸ ਪ੍ਰਾਪਤੀ ਲਈ ਡਾ. ਢਿੱਲੋਂ ਦਾ ਸਵਾਗਤ ਕੀਤਾ ਅਤੇ ਵਧਾਈਆਂ ਦਿੱਤੀਆਂ | ਇਸ ਮੌਕੇ ਗੁਰਦਿਆਲ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਨੈਸ਼ਨਲ ਅਵਾਰਡੀ ਡਾ.ਸਤਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ , ਈਸ਼ਵਰ ਸ਼ਰਮਾ ਸਕੱਤਰ, ਇੰਸਪੈਕਟਰ ਹਰਬਰਿੰਦਰ ਸਿੰਘ, ਅਸ਼ੋਕ ਬਹਿਲ, ਸਟੇਟ ਅਵਾਰਡੀ ਰਵੀ ਇੰਦਰ ਸਿੰਘ, ਗੁਰਬਚਨ ਸਿੰਘ ਭੁੱਲਰ, ਕੁਲਵੰਤ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ ਬੀ.ਪੀ.ਈ.ਓ, ਸਰਬਜੀਤ ਸਿੰਘ ਭਾਵੜਾ, ਗੁਰਪ੍ਰੀਤ ਸਿੰਘ ਗੋਪੀ ਅÏਲਖ, ਦਲੀਪ ਸਿੰਘ ਸੰਧੂ ਕੈਸ਼ੀਅਰ, ਸਰਬਜੀਤ ਸਿੰਘ ਸਾਬਾ ਇੰਟਰਨੈਸ਼ਨਲ ਅਥਲੀਟ, ਜਸਵਿੰਦਰ ਸਿੰਘ ਸੰਧੂ, ਡਾ. ਜੀ.ਐੱਸ.ਸੰਧੂ, ਡਾ. ਤਨੇਜਾ ਨੇ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |