04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਭਾਗ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਨੈਤਿਕ ਸਿੱਖਿਆ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 06-12-2025
ਅਬੋਹਰ, 5 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਵਲੋ ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਲਾ ਟਿੱਬਾ ਵਿਖੇ ਕਰਵਾਏ ਗਏ ਨੈਤਿਕ ਸਿੱਖਿਆ ਲਿਖਤੀ ਮੁਕਾਬਲੇ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਡਮ ਰਾਜਵੀਰ ਕੌਰ ਦੀ ਅਗਵਾਈ ਹੇਠ ਪ੍ਰੀਖਿਆ ਵਿਚ ਭਾਗ ਲਿਆ | ਇਸ ਦੌਰਾਨ ਗਿਆਰ੍ਹਵੀਂ ਜਮਾਤ ਦੀ ਜਸਮੀਨ ਕੌਰ ਪੁੱਤਰੀ ਗੁਰਮੀਤ ਸਿੰਘ, 12ਵੀਂ ਜਮਾਤ ਦੀ ਰਿਆ ਪੁੱਤਰੀ ਇੰਦਰਪਾਲ, 12ਵੀਂ ਜਮਾਤ ਦੀ ਸੰਜਨਾ ਪੁੱਤਰੀ ਕਮਲਜੀਤ, 10ਵੀਂ ਜਮਾਤ ਦੀ ਖੁਸਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ, 10ਵੀਂ ਜਮਾਤ ਦੀ ਨਵਦੀਪ ਕੌਰ ਪੁੱਤਰੀ ਅਮਰੀਕ ਸਿੰਘ, 10ਵੀਂ ਜਮਾਤ ਦੀ ਅਵਨੀਤ ਕੌਰ ਪੁੱਤਰੀ ਜਗਦੀਪ ਸਿੰਘ, 12ਵੀਂ ਜਮਾਤ ਦੀ ਜਸਨਪ੍ਰੀਤ ਕੌਰ ਪੁੱਤਰੀ ਵਜ਼ੀਰ ਸਿੰਘ ਅਤੇ 12ਵੀਂ ਜਮਾਤ ਦੀ ਰਮਨਦੀਪ ਕੌਰ ਪੁੱਤਰੀ ਹਰਮੰਦਰ ਸਿੰਘ ਨੇ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਅਤੇ ਪਿ੍ੰਸੀਪਲ ਸ਼੍ਰੀਮਤੀ ਰੰਜੂ ਬਾਲਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਪੜ੍ਹਾਈ ਦੇ ਨਾਲ-ਨਾਲ ਇਸੇ ਤਰ੍ਹਾਂ ਨੈਤਿਕ ਸਿੱਖਿਆ ਪ੍ਰਾਪਤ ਕਰਕੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਪਿਤਾ ਸੁਖਦੇਵ ਸਿੰਘ ਸੰਧੂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਦਿਆਲ ਪ੍ਰਤਾਪ ਸਿੰਘ ਰੰਧਾਵਾ ਨੇ ਅਬੋਹਰ ਦੇ ਵਕੀਲਾਂ ਨਾਲ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।