04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ਇੰਟਰ-ਕਾਲਜ ਲੇਖ ਅਤੇ ਸਲੋਗਨ ਮੁਕਾਬਲੇ ਕਰਵਾਏ

ਅਜੀਤ ਡੈਸਕ 06-12-2025
ਫ਼ਿਰੋਜ਼ਪੁਰ, 5 ਦਸੰਬਰ (ਗੁਰਿੰਦਰ ਸਿੰਘ)-ਸਥਾਨਕ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ' ਵਲੋਂ ਤੀਸਰੀ ਅੱਖ ਲਿਟਰੇਰੀ ਸੁਸਾਇਟੀ ਤੇ ਮੋਹਨ ਲਾਲ ਭਾਸਕਰ ਫਾਊਾਡੇਸ਼ਨ ਦੇ ਸਹਿਯੋਗ ਨਾਲ 'ਬਜ਼ੁਰਗ: ਸਰਮਾਇਆ ਤੇ ਸਮਰਪਣ ਵਿਸ਼ੇ 'ਤੇ ਇੰਟਰ ਕਾਲਜ ਲੇਖ ਅਤੇ ਸਲੋਗਨ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰਤੀਯੋਗਤਾ ਦੀ ਅਗਵਾਈ ਡਾ. ਪਰਮਵੀਰ ਕੌਰ, ਮੁਖੀ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਨੇ ਕੀਤੀ | ਕਾਲਜ ਪਿ੍ੰਸੀਪਲ ਡਾ. ਸੰਗੀਤਾ ਨੇ ਇਸ ਵਿਸ਼ੇਸ਼ ਮੌਕੇ 'ਤੇ ਪਹੁੰਚ ਕੇ ਪ੍ਰਤੀਭਾਗੀਆਂ ਨੂੰ ਸਮਾਜਿਕ ਤੇ ਸਾਹਿੱਤਿਕ ਗਤੀਵਿਧੀਆਂ ਬਾਬਤ ਹਲਾਸ਼ੇਰੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਸਿਰਜਣਾਤਮਿਕ ਕਾਰਜਾਂ ਵਿਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਤਿਕਾਰ ਦੇ ਪਾਤਰ ਹਨ ਜਿਨ੍ਹਾਂ ਤੋਂ ਅਸੀਂ ਜੀਵਨ ਸੇਧ ਪ੍ਰਾਪਤ ਕਰਦੇ ਹਾਂ | ਇਸ ਉਪਰੰਤ ਡਾ. ਪਰਮਵੀਰ ਕੌਰ ਮੁਖੀ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਨੇ ਪ੍ਰਤੀਯੋਗਤਾ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਲੇਖ ਤੇ ਸਲੋਗਨ ਲਿਖਣ ਸੰਬੰਧੀ ਹਦਾਇਤਾਂ ਨੂੰ ਸਾਂਝਿਆਂ ਕੀਤਾ | ਇਸ ਮੁਕਾਬਲੇ ਵਿਚ ਕੁੱਲ 50 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ 'ਇੰਟਰ-ਕਾਲਜ ਲੇਖ ਅਤੇ ਸਲੋਗਨ' ਮੁਕਾਬਲੇ ਵਿਚ ਪਹਿਲਾ ਸਥਾਨ ਬੀ.ਏ ਭਾਗ-ਪਹਿਲਾ ਦੀ ਵਿਦਿਆਰਥਣ ਅਮਰਜੀਤ ਕੌਰ, ਦੂਜਾ ਸਥਾਨ ਬੀ.ਏ ਭਾਗ-ਦੂਜਾ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਅਤੇ ਤੀਜੇ ਸਥਾਨ 'ਤੇ ਬੀ.ਏ ਭਾਗ-ਪਹਿਲਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਰਹੀ | ਇਸੇ ਤਰ੍ਹਾਂ 'ਸਲੋਗਨ' ਮੁਕਾਬਲੇ ਵਿਚ ਪਹਿਲਾ ਸਥਾਨ ਬੀ.ਕਾਮ ਭਾਗ-ਪਹਿਲਾ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ, ਦੂਜਾ ਸਥਾਨ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਅਤੇ ਤੀਜਾ ਸਥਾਨ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਅਨਮੋਲ ਨੇ ਹਾਸਿਲ ਕੀਤਾ | ਡਾ. ਸੰਗੀਤਾ ਪਿ੍ੰਸੀਪਲ ਨੇ ਇਸ ਪ੍ਰਤੀਯੋਗਤਾ ਦੇ ਸਫਲ ਆਯੋਜਨ ਤੇ ਕੋਆਰਡੀਨੇਟਰ ਡਾ. ਪਰਮਵੀਰ ਕੌਰ ਮੁਖੀ ਪੰਜਾਬੀ ਵਿਭਾਗ ਅਤੇ ਨਿਸ਼ਾਨ ਸਿੰਘ, ਸਹਾਇਕ ਅਧਿਆਪਕ ਪੰਜਾਬੀ ਵਿਭਾਗ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਝੰਡਾ ਦਿਵਸ ਮਨਾਇਆ ਅਗਲੀ ਖ਼ਬਰ ਓਪਨ ਜ਼ਿਲ੍ਹਾ ਅਥਲੈਟਿਕਸ-ਮੀਟ ਸ਼ਾਨੋ ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।