13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈਸ ਤਹਿਤ ਐਨਕਾਂ ਵੰਡੀਆਂ <br/>

ਸਕੂਲ ਦੇ ਬੱਚਿਆਂ ਨੂੰ ਐਨਕਾਂ ਵੰਡਦੇ ਹੋਏ | ਅਜੀਤ ਤਸਵੀਰ <br/> 07-12-2025
ਅੱਖਾਂ ਦੀਆਂ ਸਮੱਸਿਆਵਾਂ ਨੂੰ ਕਦੇ ਵੀ ਨਾ ਕਰੋ ਨਜ਼ਰ ਅੰਦਾਜ਼: ਡਾ. ਗਗਨਦੀਪ ਸਿੰਘ


ਅਬੋਹਰ, 6 ਦਸੰਬਰ (ਸੁਖਜੀਤ ਸਿੰਘ ਬਰਾੜ)-ਡਾ. ਗਗਨਦੀਪ ਸਿੰਘ (ਜਨਰਲ ਸਰਜਨ) ਸੀਨੀਅਰ ਮੈਡੀਕਲ ਅਫ਼ਸਰ ਵਹਾਬਵਾਲਾ ਦੀ ਦੇਖਰੇਖ ਵਿਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਐਨਕਾਂ ਦੀ ਵੰਡ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਵਹਾਬਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਪੁਰਾ ਦੇ ਲਗਭਗ 58 ਬੱਚਿਆਂ ਨੂੰ ਐਨਕਾਂ ਵੰਡੀਆਂ ਗਈਆਂ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਤਹਿਤ ਡਾਕਟਰ ਗੁਰਕੀਰਤ ਸਿੰਘ ਅਤੇ ਡਾਕਟਰ ਸਿਮਰਨ ਵੱਲੋਂ ਬੱਚਿਆਂ ਦਾ ਚੈੱਕਅਪ ਕੀਤਾ ਗਿਆ ਸੀ | ਸਿਹਤ ਵਿਭਾਗ ਦੇ ਇਸ ਪੋ੍ਰਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਅਤੇ ਲੋੜਵੰਦ ਵਿਅਕਤੀਆਂ ਨੂੰ ਐਨਕਾਂ ਵੰਡੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਅੱਖਾਂ ਦੀ ਸਾਂਭ ਸੰਭਾਲ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਜੇਕਰ ਕਦੇ ਵੀ ਕਿਸੇ ਪ੍ਰਕਾਰ ਦੀ ਅੱਖਾਂ ਦੀ ਸਮੱਸਿਆ ਪੇਸ਼ ਆਵੇ ਤਾਂ ਤੁਰੰਤ ਹਸਪਤਾਲ ਵਿਖੇ ਆ ਕੇ ਮਾਹਿਰ ਡਾਕਟਰਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ, ਇਸ ਨੂੰ ਨਜ਼ਰ ਅੰਦਾਜ਼ ਨਾ ਕਰੋ | ਓਪਥੈਲਮਿਕ ਅਫ਼ਸਰ ਮਨਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਖਾਂ ਦੀ ਸੰਭਾਲ ਲਈ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਜਾਂਦੇ ਹਨ ਅਤੇ ਲੋੜਵੰਦ ਵਿਅਕਤੀਆਂ ਦੇ ਮੁਫ਼ਤ ਅਪਰੇਸ਼ਨ ਕੀਤੇ ਜਾ ਰਹੇ ਹਨ | ਇਸ ਮੌਕੇ 'ਤੇ ਫਾਰਮੇਸੀ ਅਫ਼ਸਰ ਨਵਜੋਤ ਬਰਾੜ, ਕੁਲਜੀਤ ਸਿੰਘ, ਰਾਜੇਸ਼ ਸਿੰਘ, ਸੰਦੀਪ ਸਿੰਘ, ਸਕੂਲ ਪਿ੍ੰਸੀਪਲ, ਸਟਾਫ਼ ਅਤੇ ਬੱਚੇ ਮੌਜੂਦ ਸਨ |


ਪਿਛਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ 'ਚ ਕਰਵਾਈ ਪੰਜਾਬੀ ਓਲੰਪੀਆਡ ਪ੍ਰਤੀਯੋਗਤਾ ਅਗਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।