23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ੍ਰੀ ਫ਼ਤਿਹਗੜ੍ਹ ਸਾਹਿਬ ਸ਼ਹੀਦੀ ਸਭਾ ਲਈ ਕਿੰਨੂ ਲੰਗਰ ਕੀਤਾ ਰਵਾਨਾ <br/>

ਅਜੀਤ ਡੈਸਕ 22-12-2025

ਅਬੋਹਰ, 21 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ) ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੁੰਦੀ ਸ਼ਹੀਦੀ ਸਭਾ ਦੌਰਾਨ ਅਬੋਹਰ ਇਲਾਕੇ ਦੇ ਪਿੰਡਾਂ ਵਲੋਂ ਕਿੰਨੂ ਦਾ ਟਰੱਕ ਭਰ ਕੇ ਸ਼ਹੀਦੀ ਸਭਾ ਲਈ ਰਵਾਨਾ ਕੀਤਾ ਗਿਆ ਜਿਸ ਦੀ ਅਗਵਾਈ ਕਾਰ ਸੇਵਾ ਵਾਲੇ ਬਾਬਾ ਪਿੰਦਰ ਖ਼ਾਲਸਾ ਨੇ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਸਭਾ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਈ ਜਾਂਦੀ ਹੈ, ਜਿਸ ਦੌਰਾਨ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਇਕੱਠੀਆਂ ਹੁੰਦੀਆਂ ਹਨ | ਇਸ ਦੌਰਾਨ ਜੰਡਵਾਲਾ ਹਨੁਵੰਤਾ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੇ ਬਾਗ਼ਬਾਨ ਕਿਸਾਨਾਂ ਵਲੋਂ ਕਿੰਨੂ ਦੀ ਸੇਵਾ ਕੀਤੀ ਗਈ ਹੈ | ਉਨ੍ਹਾਂ ਇਲਾਕੇ ਦੇ ਸਮੂਹ ਪਿੰਡਾਂ ਅਤੇ ਬਾਗ਼ਬਾਨ ਕਿਸਾਨਾਂ ਦਾ ਉਕਤ ਸੇਵਾ ਦੇ ਲਈ ਧੰਨਵਾਦ ਕੀਤਾ ਹੈ |

ਪਿਛਲੀ ਖ਼ਬਰ ਮਨਰੇਗਾ ਕਾਨੂੰਨ ਅੰਦਰ ਕੀਤੇ ਜਾ ਰਹੇ ਬਦਲਾਅ ਦੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਨੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ -ਮਾਮਲਾ ਇਨਲਿਸਟਮੈਟ ਤੇ ਆਉਟਸੋਰਸ ਵਰਕਰਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਨ ਤੋਂ ਅਣਦੇਖੀ ਕਰਨ ਦਾ- 6 ਜਨਵਰੀ ਨੂੰ ਜਲ ਸਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।