11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਾਡਰਨ ਮਾਲਵਾ ਸਕੂਲ ਦਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਅਜੀਤ ਡੈਸਕ 23-12-2025
ਅਬੋਹਰ, 22 ਦਸੰਬਰ(ਸੁਖਜੀਤ ਸਿੰਘ ਬਰਾੜ)-ਮਾਲਵਾ ਕਾਲਜੀਏਟ ਸਕੂਲ ਪਿੰਡ ਬੁਰਜ ਮੁਹਾਰ ਦਾ ਸਾਲਾਨਾ ਸਭਿਆਚਾਰਕ ਸਮਾਰੋਹ ਯਾਦਗਾਰੀ ਹੋ ਨਿੱਬੜਿਆ | ਇਸ ਮੌਕੇ ਪਿ੍ੰਸੀਪਲ ਇਕਬਾਲ ਸਿੰਘ ਗੋਦਾਰਾ ਨੇ ਮੁੱਖ ਮਹਿਮਾਨ ਵਜੋਂ, ਬਜ਼ੁਰਗ ਖਿਡਾਰੀ ਗੁਲਸ਼ਿੰਦਰ ਸਿੰਘ, ਜਸਪਾਲ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ | ਸਕੂਲ ਕਮੇਟੀ ਦੇ ਪ੍ਰਬੰਧਕ ਮੈਡਮ ਪ੍ਰੀਤੀ ਸਿੱਧੂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਸਕੂਲ ਦੇ ਪਿ੍ੰਸੀਪਲ ਮਨਿੰਦਰ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਨਾਚ, ਗੀਤ, ਨਾਟਕ, ਕੋਰੀਓਗ੍ਰਾਫ਼ੀ ਆਦਿ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕਰ ਖ਼ੂਬ ਰੰਗ ਬੰਨ੍ਹੇ ਗਏ | ਇਸ ਦੌਰਾਨ ਪੰਜਾਬੀ ਸਭਿਆਚਾਰਕ ਦੀ ਝਲਕ ਪੇਸ਼ ਕਰਦੀ ਪ੍ਰਦਰਸ਼ਨੀ ਵੀ ਲਗਾਈ ਗਈ | ਸਕੂਲ ਕਮੇਟੀ ਦੇ ਚੇਅਰਮੈਨ ਪ੍ਰੋ.ਪ੍ਰੀਤਮ ਸਿੰਘ ਸਿੱਧੂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਕੰਧਵਾਲਾ ਅਮਰਕੋਟ ਦੇ ਕਿਸਾਨਾਂ ਨੇ ਪੀੜਤ ਲੋਕਾਂ ਨੂੰ ਮੁਆਵਜ਼ਾ ਨਾ ਮਿਲਣ ਕਾਰਨ ਉਪ ਮੰਡਲ ਮੈਜਿਸਟਰੇਟ ਦਫ਼ਤਰ ਮੂਹਰੇ ਕੀਤ... ਅਗਲੀ ਖ਼ਬਰ ਕਾਸੋ ਸਰਚ ਆਪ੍ਰੇਸ਼ਨ ਤਹਿਤ ਪੁਲਿਸ ਨੇ 3 ਨਸ਼ਾ ਤਸਕਰ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।