06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੇਰਾ ਖੇੜਾ ਸਕੂਲ 'ਚ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ <br/>

ਕੇਰਾ ਖੇੜਾ ਸਕੂਲ ਦੇ ਅਧਿਆਪਕ ਡੀ.ਐੱਸ.ਪੀ ਅਮਨਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 24-12-2025
ਅਬੋਹਰ, 23 ਦਸੰਬਰ(ਵਿਵੇਕ ਹੂੜੀਆ)-ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਚ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਵਿਚ ਡੀ.ਐੱਸ.ਪੀ ਦਿਹਾਤੀ ਅਮਨਦੀਪ ਸਿੰਘ ਮੁੱਖ ਬੁਲਾਰੇ ਵਜੋਂ ਮੌਜੂਦ ਸਨ, ਜਦੋਂ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਜ਼ਿਲ੍ਹਾ ਮੈਂਬਰ ਗਗਨ ਚੁੱਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਪ੍ਰੋਗਰਾਮ ਦਾ ਸੰਚਾਲਨ ਮੰਚ 'ਤੇ ਮਨਦੀਪ ਕੁਮਾਰ ਨੇ ਕੀਤਾ | ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ ਦਿਹਾਤੀ ਅਮਨਦੀਪ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਅਤੇ ਜਨਤਾ ਮਿਲ ਕੇ ਇਮਾਨਦਾਰੀ ਨਾਲ ਕੰਮ ਕਰਨ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸੰਭਵ ਹੈ | ਉਨ੍ਹਾਂ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕਿਤੇ ਵੀ ਨਸ਼ਾ ਤਸਕਰੀ ਜਾਂ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਇਸ ਦੀ ਸੂਚਨਾ ਦਿਓ | ਉਨ੍ਹਾਂ ਨੇ ਨਸ਼ਾ ਤਸਕਰਾਂ ਦੀ ਰਿਪੋਰਟ ਕਰਨ ਲਈ ਹੈਲਪ ਲਾਈਨ ਨੰਬਰ ਸਾਂਝਾ ਕੀਤਾ ਅਤੇ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ | ਇਸ ਮੌਕੇ ਗਗਨ ਚੁੱਘ ਨੇ ਵਿਦਿਆਰਥੀਆਂ ਨੂੰ ਚੰਗੀ ਸੰਗਤ ਰੱਖਣ ਅਤੇ ਬੁਰੇ ਲੋਕਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਜ਼ਿੰਦਗੀ ਵਿਚ ਟੀਚੇ ਨਿਰਧਾਰਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਵਿਦਿਆਰਥਣਾਂ ਨੂੰ ਅਪੀਲ ਕੀਤੀ, ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੜਕੀਆਂ ਨਸ਼ਾ ਮੁਕਤ ਪੰਜਾਬ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ | ਸਕੂਲ ਪਿ੍ੰਸੀਪਲ ਦੀਪਿਕਾ ਠਾਕੁਰ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਇਹ ਪ੍ਰਣ ਲੈਣ ਦਾ ਸੱਦਾ ਦਿੱਤਾ ਕਿ ਉਹ ਆਪਣੇ ਪੱਧਰ 'ਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨਗੇ ਅਤੇ ਸਮਾਜ ਨੂੰ ਜਾਗਰੂਕ ਕਰਨਗੇ | ਇਸ ਦੌਰਾਨ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਨਾਲ ਹੀ ਪੇਂਟਿੰਗ ਮੁਕਾਬਲੇ ਵਿਚ ਪੰਜਾਬ ਪੱਧਰ 'ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਭੂਮਿਕਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਭਾਸ਼ ਠਠਈ, ਰੀਡਰ ਜਸਬੀਰ ਸਿੰਘ, ਏ.ਐੱਸ.ਆਈ ਗੁਰਮੇਲ ਸਿੰਘ, ਚਿਮਨ ਲਾਲ, ਪਰਮਜੀਤ ਕੌਰ, ਹਰਜਿੰਦਰ ਸਮਾਘ, ਪੂਰਾ ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ-ਇਜ਼ਰਾਈਲ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਪੀ. ਐੱਚ. ਡੀ. ਸੀ. ਆਈ ਪ੍ਰਤੀਨਿਧੀ ਮੰਡਲ ਦੀ ਇਜ਼ਰਾਈਲੀ ਦੂਤਾਵਾਸ ਅਧਿਕਾ... ਅਗਲੀ ਖ਼ਬਰ 27ਵਾਂ ਨਸ਼ਾ ਮੁਕਤ ਮੇਲਾ 25 ਤੋਂ- ਐੱਸ.ਡੀ.ਐਮ. ਅਤੇ ਡੀ.ਐੱਸ.ਪੀ. ਨੇ ਮੇਲੇ ਦਾ ਪੋਸਟਰ ਕੀਤਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।