06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅÏਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 24-12-2025
ਫ਼ਾਜ਼ਿਲਕਾ, 23 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਕ ਅÏਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰੋਜ ਰਾਣੀ ਪੁੱਤਰੀ ਗੁਰਦੀਪ ਸਿੰਘ ਵਾਸੀ ਜੋੜਕੀ ਕੰਕਰ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਪਰਿਵਾਰ ਨਾਲ ਖੇਤ ਵਿਚ ਮੌਜੂਦ ਸੀ ਤਾਂ ਗੁਰਚਰਨ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਮੀਨੂ ਰਾਣੀ ਪਤਨੀ ਗੁਰਚਰਨ ਸਿੰਘ ਵਾਸੀ ਜੋੜਕੀ ਕੰਕਰ ਵਾਲੀ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਅਤੇ ਉਸ ਦੀ ਭੈਣ ਸੁਨੀਕ ਕੌਰ ਨੂੰ ਸੱਟਾਂ ਮਾਰੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹੀਦੀ ਬਾਰੇ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਜਾਅਲੀ ਨੋਟ ਤਿਆਰ ਕਰਨ ਦੇ ਸੰਬੰਧ ਵਿਚ ਇਕ ਵਿਅਕਤੀ ਕਾਬੂ-5200 ਰੁਪਏ ਦੀ ਜਾਅਲੀ ਨਕਦੀ ਵੀ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।