06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਹਾਈ ਸਕੂਲ ਮੁਰਾਦ ਵਾਲਾ ਦਲ ਸਿੰਘ ਵਿਚ ਸਾਲਾਨਾ ਸਪੋਰਟਸ ਮੀਟ ਆਯੋਜਿਤ <br/>

ਅਜੀਤ ਡੈਸਕ 24-12-2025
ਮੰਡੀ ਅਰਨੀਵਾਲਾ, 23 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਰਕਾਰੀ ਹਾਈ ਸਕੂਲ ਮੁਰਾਦ ਵਾਲਾ ਦਲ ਸਿੰਘ ਵਿਚ ਸਕੂਲ ਮੁਖੀ ਅਨੁਰਾਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ.ਪੀ.ਈ. ਜਗਮੀਤ ਸਿੰਘ ਵਲੋਂ ਸਾਲਾਨਾ ਸਪੋਰਟਸ ਮੀਟ ਦਾ ਸਫਲ ਆਯੋਜਨ ਕੀਤਾ ਗਿਆ | ਸਮਾਗਮ ਦੀ ਸਟੇਜ ਦਾ ਸੰਚਾਲਨ ਹਰਵਿੰਦਰ ਸਿੰਘ (ਮੈਥ ਮਾਸਟਰ) ਅਤੇ ਸ਼੍ਰੀਮਤੀ ਗਗਨਦੀਪ ਕੌਰ (ਅੰਗਰੇਜ਼ੀ ਮਿਸਟਰੈੱਸ) ਵਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ | ਸਪੋਰਟਸ ਮੀਟ ਵਿਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਭਾਗ ਲਿਆ | ਇਸ ਦੌਰਾਨ 80 ਮੀਟਰ, 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ, 1500 ਮੀਟਰ ਦੌੜਾਂ ਤੋਂ ਇਲਾਵਾ ਲੌਂਗ ਜੰਪ, ਹਾਈ ਜੰਪ, ਟਿ੍ਪਲ ਜੰਪ, ਸ਼ਾਟ ਪੁੱਟ, ਨਿੰਬੂ ਰੇਸ, ਰਿਲੇਅ ਰੇਸ ਅਤੇ ਸੈਕ ਰੇਸ ਦੇ ਮੁਕਾਬਲੇ ਕਰਵਾਏ ਗਏ | ਜੇਤੂ ਖਿਡਾਰੀਆਂ ਦੇ ਨਾਂ ਐਲਾਨੇ ਗਏ ਅਤੇ ਸਕੂਲ ਮੁਖੀ ਸ੍ਰੀ ਅਨੁਰਾਗ ਵਲੋਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਬੱਚਿਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਖੇਡਾਂ ਸਾਡੇ ਸਰਬਪੱਖੀ ਵਿਕਾਸ ਵਿਚ ਭੂਮਿਕਾ ਨਿਭਾਉਂਦੀਆਂ ਹਨ | ਸਪੋਰਟਸ ਮੀਟ ਵਿਚ ਮੁੱਖ ਮਹਿਮਾਨ ਵਜੋਂ ਡਾ. ਮਨਿੰਦਰ ਸਿੰਘ (ਸਿੱਖਿਆ ਸ਼ਾਸਤਰੀ) , ਸਮੂਹ ਐੱਸ.ਐੱਮ.ਸੀ ਮੈਂਬਰਾਂ ਅਤੇ ਪੰਚਾਇਤ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜੇਤੂ ਖਿਡਾਰੀਆਂ ਨੂੰ ਸਕੂਲ ਮੁਖੀ ਅਨੁਰਾਗ, ਸੋਨੀਆ ਕੱਕੜ, ਜਰਨੈਲ ਸਿੰਘ, ਰਵੀ ਕੁਮਾਰ, ਹਰਵਿੰਦਰ ਸਿੰਘ, ਰਿਤੂ ਚੌਧਰੀ, ਸ਼੍ਰੀਮਤੀ ਵੀਨਾ, ਦੇਵੀ ਲਾਲ, ਸ਼੍ਰੀਮਤੀ ਗਗਨਦੀਪ ਕੌਰ, ਸ਼੍ਰੀਮਤੀ ਪਰਵੀਨਾ, ਅਮਰ ਸਿੰਘ, ਜਗਮੀਤ ਸਿੰਘ ਅਤੇ ਅਮਿੱਤ ਕੁਮਾਰ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ 400 ਲੀਟਰ ਲਾਹਣ ਬਰਾਮਦ ਹੋਣ 'ਤੇ ਇਕ ਵਿਅਕਤੀ ਵਿਰੁੱਧ ਪਰਚਾ ਦਰਜ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹੀਦੀ ਬਾਰੇ ਦਿੱਤੀ ਜਾਣਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।