06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ਹੀਦੀ ਹਫ਼ਤੇ ਦੀ ਦਾਸਤਾਨ ਦਾ ਅਹਿਸਾਸ ਕਰਨ ਲਈ ਵਿਰਾਸਤ 1704 ਸਮਾਗਮ ਜਾਰੀ <br/>

ਅਜੀਤ ਡੈਸਕ 24-12-2025
ਅਬੋਹਰ, 23 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ) ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਹਫ਼ਤੇ ਦੀ ਦਾਸਤਾਨ ਦਾ ਅਹਿਸਾਸ ਕਰਨ ਲਈ ਨਿੱਕੀਆਂ ਜਿੰਦਾਂ ਵੱਡੇ ਸਾਕੇ ਵਿਰਾਸਤ 1704 ਸਮਾਗਮ ਲਗਾਤਾਰ ਜਾਰੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਡਾ.ਮਨਦੀਪ ਸਿੰਘ ਨੇ ਦੱਸਿਆ ਕਿ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਵਿਚ 20 ਦਸੰਬਰ ਤੋਂ ਆਰੰਭੇ ਗਏ ਹਨ ਜਿਸ ਦਾ ਆਖ਼ਰੀ ਸਮਾਗਮ 26 ਦਸੰਬਰ ਅਬੋਹਰ ਦੇ ਨਹਿਰੂ ਪਾਰਕ ਵਿਖੇ ਹੋਵੇਗਾ | ਉਨ੍ਹਾਂ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਲਈ ਬੱਚਿਆਂ ਲਈ ਵਿਸ਼ੇਸ਼ ਤੌਰ 'ਤੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੇ ਆਧਾਰਿਤ ਪੇਪਰ ਵੀ ਲਿਆ ਜਾਵੇਗਾ | ਇਸ ਤੋਂ ਪਹਿਲਾਂ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਅੰਗਦ ਦੇਵ ਸਾਹਿਬ ਪੁਰਾਣੀ ਸੂਰਜ ਨਗਰੀ, ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਅਨੰਦ ਨਗਰੀ, ਗੁਰਦੁਆਰਾ ਦਮਦਮਾ ਸਾਹਿਬ ਫ਼ਾਜ਼ਿਲਕਾ ਰੋਡ ਅਬੋਹਰ ਤੋਂ ਕੀਤੀ ਗਈ ਹੈ ਜਦ ਕਿ 23 ਦਸੰਬਰ ਸ਼ਾਮ ਦਾ ਸਮਾਗਮ ਗੁਰਦੁਆਰਾ ਨਾਨਕਸਰ ਟੋਭਾ, 24 ਦਸੰਬਰ ਸ਼ਾਮ ਦਾ ਸਮਾਗਮ ਗੁਰਦੁਆਰਾ ਸਿੰਘ ਸਭਾ ਅਜੀਮਗੜ੍ਹ, 25 ਦਸੰਬਰ ਸ਼ਾਮ ਦਾ ਸਮਾਗਮ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਕੰਧਵਾਲਾ ਰੋਡ ਅਬੋਹਰ ਵਿਖੇ ਹੋਵੇਗਾ ਜਦ ਕਿ ਸਮਾਪਤੀ ਸਮਾਰੋਹ 26 ਦਸੰਬਰ ਸ਼ਾਮ 6:30 ਤੋਂ ਰਾਤ 9:30 ਵਜੇ ਤੱਕ ਨਹਿਰੂ ਪਾਰਕ ਵਿਖੇ ਹੋਵੇਗਾ ਜਿੱਥੇ ਵੱਖ-ਵੱਖ ਕਵੀਸ਼ਰੀ, ਕੀਰਤਨੀ ਜਥੇ ਅਤੇ ਸਿੱਖ ਇਤਿਹਾਸ ਰਾਹੀਂ ਸੰਗਤਾਂ ਨੂੰ ਸ਼ਹੀਦੀ ਸਾਕੇ ਬਾਰੇ ਜਾਣੂ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ 30 ਦਸੰਬਰ ਨੂੰ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਉਕਤ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਨਿੱਘਾ ਸੱਦਾ ਦਿੱਤਾ ਹੈ |

ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 6 ਗਰਾਮ ਹੈਰੋਇਨ ਬਰਾਮਦ, 4 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।