05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 24-12-2025
ਫ਼ਾਜ਼ਿਲਕਾ, 23 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐਚ.ਸੀ ਬਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਐਫ ਐਫ ਰੋਡ 'ਤੇ ਇਸਲਾਮ ਵਾਲਾ ਨਹਿਰ ਦੇ ਪੁਲ ਤੋਂ ਕਰੀਬ 100 ਮੀਟਰ ਪਿੰਡ ਘਟਿਆ ਵਾਲੀ ਤੋਂ ਇਕ ਕਾਲੇ ਰੰਗ ਦੇ ਬਿਨਾ ਨੰਬਰੀ ਮੋਟਰਸਾਈਕਲ 'ਤੇ ਮੁਕੇਸ਼ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਲੀ ਨੰਬਰ 4 ਨਵੀਂ ਆਬਾਦੀ ਹਨੂਮਾਨਗੜ੍ਹ ਅਤੇ ਮਨਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਅਮਰਪੁਰਾ ਜਲੂਖੱਤ ਹਨੂਮਾਨਗੜ੍ਹ ਆ ਰਿਹਾ ਸੀ, ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 50 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।