05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਅਜੀਤ ਡੈਸਕ 24-12-2025
ਫ਼ਾਜ਼ਿਲਕਾ, 23 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਵਿਪਨ ਚੰਦਰ ਨੇ ਦੱਸਿਆ ਕਿ ਜਦੋਂ ਗਸ਼ਤ ਕਰਦੀ ਹੋਈ ਪੁਲਿਸ ਪਾਰਟੀ ਡੱਬਵਾਲੀ ਕਲਾ ਦੇ ਸ਼ਮਸ਼ਾਨ ਘਾਟ ਨੂੰ ਜਾਂਦੀ ਕੱਚੀ ਸੜਕ ਤੋਂ ਥੋੜ੍ਹਾ ਪਿੱਛੇ ਪੁੱਜੀ ਤਾਂ ਸਾਹਮਣੇ ਤੋਂ ਮਨੋਜ ਕੁਮਾਰ ਪੁੱਤਰ ਕੁਲਵੰਤ ਸਿੰਘ ਵਾਸੀ ਮਾਹੂਆਣਾ ਬੋਦਲਾ ਅਤੇ ਅਮਰੀਕ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਅਰਨੀਵਾਲਾ ਸ਼ੇਖ਼ ਸੁਭਾਨ ਪੈਦਲ ਤੁਰੇ ਆਉਂਦੇ ਦਿਖਾਈ ਦਿੱਤੇ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ | ਦੋਨਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ | ਜਿਨ੍ਹਾਂ ਕੋਲੋਂ 45-45 ਚਿੱਟੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਮੀਟਿੰਗਾਂ ਕਰਕੇ ਕਿਸਾਨੀ ਮਸਲੇ ਵਿਚਾਰੇ <br/> ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।