18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ, ਪੰਜ ਪਿਆਰਿਆਂ ਨੇ ਕੀਤੀ ਅਗਵਾਈ <br/>

ਮੰਡੀ ਲਾਧੂਕਾ ਦੇ ਗੁਰਦੁਆਰਾ ਸਿੰਘ ਸਭਾ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਸਵੀਰਾਂ | ਤਸਵੀਰ-ਰਾਕੇਸ਼ ਛਾਬੜਾ <br/> 26-12-2025
ਮੰਡੀ ਲਾਧੂਕਾ, 25 ਦਸੰਬਰ (ਰਾਕੇਸ਼ ਛਾਬੜਾ)-ਮੰਡੀ ਦੇ ਗੁਰਦਵਾਰਾ ਸਿੰਘ ਸਭਾ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਨੂੰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਦੌਰਾਨ ਸੁਰਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦਵਾਰਾ ਸਿੰਘ ਸਭਾ ਦੇ ਹੈੱਡਗ੍ਰੰਥੀ ਭਾਈ ਰਜਿੰਦਰ ਪਾਲ ਸਿੰਘ ਤਨੇਜਾ ਨੂੰ ਗੁਰੂ ਜੀ ਦਾ ਜੀਵਨ ਬਖ਼ਾਨ ਕਰਕੇ ਸੰਗਤਾਂ ਨੂੰ ਉਨ੍ਹਾਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ | ਨਗਰ ਕੀਰਤਨ ਦੌਰਾਨ ਬਠਿੰਡਾ ਤੋਂ ਆਏ ਫ਼ਤਿਹ ਬੈਂਡ ਨੇ ਧਾਰਮਿਕ ਧੁਨਾਂ ਰਾਹੀ ਬੀਬੀਆਂ ਦੇ ਸਹਿਯੋਗ ਨਾਲ ਵਾਹਿਗੁਰੂ ਦਾ ਜਾਪ ਕੀਤਾ ਗਿਆ | ਜਲਾਲਾਬਾਦ ਤੋਂ ਆਈ ਗਤਕਾ ਪਾਰਟੀ ਨੇ ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਦਿਖਾਏ | ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਮੰਡੀ ਦੇ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਬੱਸ ਅੱਡੇ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚਿਆ ਇਸ ਦੌਰਾਨ ਮੰਡੀ ਦੀਆਂ ਸੰਗਤਾਂ ਵਲੋਂ ਵੱਖ-ਵੱਖ ਥਾਵਾਂ 'ਤੇ ਫੁੱਲਾਂ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ 'ਨਿੱਕੀਆਂ ਜਿੰਦਾਂ ਵੱਡੇ ਸਾਕੇ' ਤਹਿਤ ਸਿੰਘ ਸਭਾ ਅਜੀਮਗੜ੍ਹ ਵਿਖੇ ਕਰਵਾਇਆ ਸ਼ਹੀਦੀ ਸਮਾਗਮ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।