18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

'ਨਿੱਕੀਆਂ ਜਿੰਦਾਂ ਵੱਡੇ ਸਾਕੇ' ਤਹਿਤ ਸਿੰਘ ਸਭਾ ਅਜੀਮਗੜ੍ਹ ਵਿਖੇ ਕਰਵਾਇਆ ਸ਼ਹੀਦੀ ਸਮਾਗਮ <br/>

ਸ਼ਹੀਦੀ ਸਮਾਗਮ ਦੌਰਾਨ ਗੁਰਦੁਆਰਾ ਸਿੰਘ ਸਭਾ ਅਜੀਮਗੜ੍ਹ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਗ੍ਰੰਥੀ ਸਿੰਘ ਤੇ ਹਾਜ਼ਰ ਸੰਗਤ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 26-12-2025
ਅਬੋਹਰ, 25 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ) ਸਥਾਨਕ ਠਾਕਰ ਆਬਾਦੀ ਰੋਡ ਸਥਿਤ ਅਜੀਮਗੜ੍ਹ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਤਹਿਤ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਗਿਆ ਹੈ | ਜਿਸ ਤਹਿਤ 22 ਦਸੰਬਰ ਨੂੰ ਅਖੰਡ ਪਾਠ ਆਰੰਭ ਕਰਵਾਏ ਗਏ ਹਨ ਅਤੇ 24 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਹਜ਼ੂਰੀ ਰਾਗੀ ਭਾਈ ਅੰਮਿ੍ਤਪਾਲ ਸਿੰਘ ਜੀ ਦੇ ਰਾਗੀ ਜਥੇ ਨੇ ਇਲਾਕੇ ਦੀਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਜਦ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਨੇ ਸਿੱਖ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਈ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਚਰਨਜੀਤ ਸਿੰਘ ਨੇ ਵੀ ਕੀਰਤਨ ਦੀ ਸੇਵਾ ਨਿਭਾਈ | ਅੰਤ ਵਿਚ ਗ੍ਰੰਥੀ ਭਾਈ ਸੁਖਮੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਦੌਰਾਨ ਬੱਚਿਆਂ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਨੌਜਵਾਨਾਂ ਵਲੋਂ ਭਾਈ ਮੋਤੀ ਰਾਮ ਮਹਿਰਾ ਜੀ ਦੀ ਤਰਜ਼ 'ਤੇ ਦੁੱਧ ਦੇ ਲੰਗਰ ਦੀ ਸੇਵਾ ਵੀ ਕੀਤੀ ਗਈ | ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸਮੂਹ ਸਹਿਯੋਗੀ ਸੰਸਥਾਵਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਫਾਜ਼ਿਲਕਾ ਦੇ ਮੁਹਾਰ ਖੀਵਾ ਭਵਾਨੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ, ਪੰਜ ਪਿਆਰਿਆਂ ਨੇ ਕੀਤੀ ਅਗਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।