18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਿਧਾਇਕ ਸਵਨਾ ਨੇ ਫਾਜ਼ਿਲਕਾ ਦੇ ਮੁਹਾਰ ਖੀਵਾ ਭਵਾਨੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਕੀਤੀ ਰਵਾਨਾ

ਅਜੀਤ ਡੈਸਕ 26-12-2025
ਫਾਜ਼ਿਲਕਾ, 25 ਦਸੰਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੀ ਹੈ | ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਮੁਹਾਰ ਖੀਵਾ ਭਵਾਨੀ ਤੋ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ | ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਦੁਰਗਿਆਨਾ ਮੰਦਿਰ, ਜਲਿਆ ਵਾਲਾ ਬਾਗ਼, ਰਾਮ ਤੀਰਥ ਮੰਦਿਰ ਅਤੇ ਕਈ ਗੁਰਧਾਮਾਂ ਦੇ ਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ | ਵਿਧਾਇਕ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖ਼ੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ | ਵਿਧਾਇਕ ਸਵਨਾ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿਚ ਚਾਹ ਤੇ ਖਾਣੇ ਅਤੇ ਰਾਤ ਠਹਿਰਨ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ | ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾਂ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ | ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਲੱਗੀਆਂ ਰੌਣਕਾਂ <br/> ਅਗਲੀ ਖ਼ਬਰ 'ਨਿੱਕੀਆਂ ਜਿੰਦਾਂ ਵੱਡੇ ਸਾਕੇ' ਤਹਿਤ ਸਿੰਘ ਸਭਾ ਅਜੀਮਗੜ੍ਹ ਵਿਖੇ ਕਰਵਾਇਆ ਸ਼ਹੀਦੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।