17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੀ.ਓ. ਸਟਾਫ਼ ਨੇ ਕੀਤਾ ਭਗੌੜਾ ਗਿ੍ਫ਼ਤਾਰ <br/>

ਅਜੀਤ ਡੈਸਕ 28-12-2025
ਜਲਾਲਾਬਾਦ 27 ਦਸੰਬਰ (ਜਤਿੰਦਰ ਪਾਲ ਸਿੰਘ)-ਪੀ.ਓ ਸਟਾਫ਼ ਨੇ 1 ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਏ.ਐੱਸ.ਆਈ ਰਤਨ ਲਾਲ ਨੇ ਦੱਸਿਆ ਕਿ ਐੱਸ.ਐੱਸ.ਪੀ ਗੁਰਮੀਤ ਸਿੰਘ, ਐੱਸ.ਪੀ.ਡੀ ਮੁਖ਼ਤਿਆਰ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲ਼ੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪੀ.ਓ ਸਟਾਫ਼ ਨੇ 299ਸੀ.ਆਰ.ਪੀ.ਸੀ ਤਹਿਤ ਚੱਲੇ ਆ ਰਹੇ ਭਗੌੜੇ ਹਰਜਿੰਦਰ ਸਿੰਘ ਪੁੱਤਰ ਦੋਨਾਂ ਸਿੰਘ ਵਾਸੀ ਢਾਣੀ ਫੁੱਲਾ ਸਿੰਘ ਥਾਣਾ ਸਦਰ ਜਲਾਲਾਬਾਦ ਨੂੰ ਅੱਜ ਕਾਬੂ ਕੀਤਾ ਗਿਆ ਹੈ ¢ ਉਨ੍ਹਾਂ ਦੱਸਿਆ ਮੁਕੱਦਮਾ ਨੰ 160 ਮਿਤੀ 04- 10 -2020 ਅੰਡਰ ਸੈਕਸ਼ਨ 379 ਆਈ ਪੀ ਐੱਸ,21 ਐੱਮ ਐਕਟ ਅਧੀਨ ਥਾਣਾ ਸਦਰ ਜਲਾਲਾਬਾਦ ਅਧੀਨ ਉਕਤ ਵਿਅਕਤੀ 'ਤੇ ਮਾਮਲਾ ਦਰਜ਼ ਕੀਤਾ ਗਿਆ ਸੀ ਤੇ ਮਾਣਯੋਗ ਅਦਾਲਤ 'ਚ ਪੇਸ਼ ਨਾ ਹੋਣ 'ਤੇ ਉਸ ਨੂੰ ਭਗੌੜਾ ਕਰਾਰ ਕਰ ਦਿੱਤਾ ਗਿਆ ਤੇ ਉਕਤ ਭਗੌੜੇ ਨੂੰ ਅੱਜ ਕਾਬੂ ਕਰਕੇ ਥਾਣਾ ਸਦਰ ਜਲਾਲਾਬਾਦ ਦੇ ਹਵਾਲੇ ਕੀਤਾ ਗਿਆ ¢ ਪੁਲਿਸ ਵਲ਼ੋਂ ਅਗਲੀ ਕਾਰਵਾਈ ਕਰਕੇ, ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ¢ ਇਸ ਮੌਕੇ ਪੀ.ਓ ਸਟਾਫ਼ ਦੇ ਇੰਚਾਰਜ ਏ.ਐੱਸ.ਆਈ ਰਤਨ ਲਾਲ, ਐੱਚ.ਸੀ ਜਸਵਿੰਦਰ ਸਿੰਘ, ਐ, ਐੱਚ.ਸੀ ਮਨਵੀਰ ਸਿੰਘ ਆਦਿ ਹਾਜ਼ਰ ਸਨ ¢

ਪਿਛਲੀ ਖ਼ਬਰ ਦੁਕਾਨ 'ਤੇ ਆ ਕੇ ਗੋਲੀਆਂ ਚਲਾਉਣ ਅਤੇ ਲੜਾਈ ਝਗੜਾ ਕਰਨ 'ਤੇ 8 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 5 ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।