18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਅਰੁਣ ਨਾਰੰਗ ਨੇ ਜੇਤੂ ਬਲਾਕ ਸੰਮਤੀ ਮੈਂਬਰ ਹਰਕ੍ਰਿਸ਼ਨ ਨੂੰ ਵਧਾਈ ਦਿੱਤੀ <br/>

ਅਜੀਤ ਡੈਸਕ 28-12-2025
ਅਬੋਹਰ, 27 ਦਸੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਜ਼ੋਨ ਖੂਈਆਂ ਸਰਵਰ ਤੋਂ ਜੇਤੂ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਹਰੀਕ੍ਰਿਸ਼ਨ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਆਪ ਪਾਰਟੀ ਦੇ ਉਮੀਦਵਾਰ ਹਰੀਕ੍ਰਿਸ਼ਨ ਨੂੰ ਜਿਤਾਉਣ 'ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਸਾਡੀ ਸਰਕਾਰ ਵਲੋਂ ਕਰਵਾਏ ਕੰਮਾਂ 'ਤੇ ਮੋਹਰ ਲਗਾਈ ਹੈ | ਆਉਂਦੇ ਇਕ ਸਾਲ 'ਚ ਹਲਕੇ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਮਾਡਲ ਹਲਕਾ ਬਣਾ ਦਿਆਂਗੇ | ਇਸ ਮੌਕੇ ਬਲਾਕ ਸੰਮਤੀ ਮੈਂਬਰ ਹਰੀਕ੍ਰਿਸ਼ਨ, ਸਰਪੰਚ ਸੁਸ਼ੀਲ ਕੁਮਾਰ ਸਵਾਮੀ, ਪ੍ਰੇਮ ਕੁਮਾਰ ਸਾਮਾ, ਹਲਕਾ ਕੋਆਰਡੀਨੇਟਰ ਕੁਲਬੀਰ ਸਿੰਘ ਸੰਧੂ, ਪੰਕਜ ਸਵਾਮੀ, ਬਲਜੀਤ ਕੰਬੋਜ, ਸੋਮਦੱਤ, ਮੋਤੀ ਰਾਮ, ਰਾਜ ਕੁਮਾਰ, ਸੰਦੀਪ ਕੁਮਾਰ ਆਦਿ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਸਕੂਲ 'ਚ 10ਵੇਂ ਗੁਰਮਤਿ ਕੈਂਪ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਬਜ਼ੁਰਗ ਮਹਿਲਾ ਦੇ ਘਰ ਨੂੰ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।