18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰੂ ਨਾਨਕ ਖ਼ਾਲਸਾ ਸਕੂਲ 'ਚ 10ਵੇਂ ਗੁਰਮਤਿ ਕੈਂਪ ਦੀ ਹੋਈ ਸ਼ੁਰੂਆਤ <br/>

ਅਜੀਤ ਡੈਸਕ 28-12-2025
ਅਬੋਹਰ, 27 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਰਦੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਬੱਚਿਆਂ ਨੂੰ ਆਪਣੇ ਵਿਰਸੇ ਅਤੇ ਨੈਤਿਕ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਉਣ ਲਈ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ 10ਵਾਂ ਗੁਰਮਤਿ ਕੈਂਪ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਆਰੰਭ ਹੋਇਆ ਜਿਸ ਵਿਚ ਇਲਾਕੇ ਦੇ 135 ਦੇ ਕਰੀਬ ਬੱਚੇ ਭਾਗ ਲੈ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਪ੍ਰਬੰਧਕ ਸਚਿਨਜੀਤ ਸਿੰਘ ਸੰਨ੍ਹੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ ਸਰਦੀਆਂ ਦੀਆਂ ਛੁੱਟੀਆਂ ਕਾਰਨ 10ਵਾਂ ਹਫ਼ਤਾਵਾਰੀ ਕੈਂਪ ਆਰੰਭਿਆ ਗਿਆ ਹੈ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਲਗਭਗ 135 ਬੱਚੇ ਭਾਗ ਲੈ ਰਹੇ ਹਨ | ਗੁਰਮਤਿ ਕੈਂਪ ਦੌਰਾਨ ਬੱਚਿਆਂ ਨੂੰ ਗੁਰਬਾਣੀ ਸੰਥਿਆ, ਸਿੱਖ ਇਤਿਹਾਸ, ਦਸਤਾਰ ਦੁਮਾਲਾ ਸਿਖਲਾਈ, ਗਤਕਾ, ਹਰਮੋਨੀਅਮ, ਸੁੰਦਰ ਲਿਖਾਈ, ਸੁਆਲ ਜਵਾਬ ਆਦਿ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸ਼ੁਰੂ ਤੋਂ ਆਪਣੇ ਧਰਮ ਵਿਚ ਪਰਪੱਕ ਕਰਨ ਲਈ ਉਕਤ ਉਪਰਾਲਾ ਕੀਤਾ ਜਾਂਦਾ ਹੈ | ਜਿਸ ਇਲਾਕੇ ਦੀਆਂ ਸੰਗਤਾਂ, ਸੰਸਥਾਵਾਂ ਅਤੇ ਗੁਰਦੁਆਰਾ ਨਾਨਕਸਰ ਟੋਭਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗੁਰਮਤਿ ਕੈਂਪ ਵਿਚ ਭਾਈ ਗਗਨਦੀਪ ਸਿੰਘ, ਗੁਰਿੰਦਰ ਸਿੰਘ, ਕੋਚ ਲਵਪ੍ਰੀਤ ਸਿੰਘ, ਕਮਲਜੀਤ ਸਿੰਘ, ਗੁਰਮੀਤ ਸਿੰਘ, ਅੰਮਿ੍ਤਪਾਲ ਸਿੰਘ, ਜੈਸਮੀਨ ਕੌਰ, ਕਾਂਤਾ ਦਾਬੜਾ, ਪਿ੍ਅੰਕਾ ਆਦਿ ਵੱਖ-ਵੱਖ ਸੇਵਾਵਾਂ ਦਿੰਦੇ ਹਨ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਰਾਸਤ 1704 ਤਹਿਤ ਹਫ਼ਤਾਵਾਰੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਅਰੁਣ ਨਾਰੰਗ ਨੇ ਜੇਤੂ ਬਲਾਕ ਸੰਮਤੀ ਮੈਂਬਰ ਹਰਕ੍ਰਿਸ਼ਨ ਨੂੰ ਵਧਾਈ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।