18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਕਾਬੂ

ਅਜੀਤ ਡੈਸਕ 28-12-2025
ਜਲਾਲਾਬਾਦ, 27 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਦੀ ਪੁਲਿਸ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਕਿਹਾ ਕਿ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰੇਲਵੇ ਸਟੇਸ਼ਨ ਜਲਾਲਾਬਾਦ ਦੇ ਕੋਲ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਿੱਲੂ ਸਿੰਘ ਪੁੱਤਰ ਗਣੇਸ਼ਾ ਸਿੰਘ ਵਾਸੀ ਪਿੰਡ ਕਮਰੇ ਵਾਲਾ ਜੋਕਿ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ ਅਤੇ ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਪਿੰਡ ਕਮਰੇ ਵਾਲਾ ਤੋਂ ਜਾਂਦਾ ਕੱਚਾ ਰਸਤਾ ਰੇਲਵੇ ਸਟੇਸ਼ਨ ਜਲਾਲਾਬਾਦ ਦੇ ਕੋਲੋਂ ਕਾਬੂ ਆ ਸਕਦਾ ਹੈ, ਇਹ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਤੇ ਪੁਲਿਸ ਨੇ ਛਾਪੇਮਾਰੀ ਕਰਕੇ ਬਿੱਲੂ ਸਿੰਘ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਜਿਸ ਤੇ ਥਾਣਾ ਸਿਟੀ ਜਲਾਲਾਬਾਦ ਵਿਖੇ 61/1/14 ਆਬਕਾਰੀ ਐਕਟ ਤਹਿਤ ਮੁਕੱਦਮਾ ਨੰਬਰ 178 ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਭਗਵੰਤ ਸਿੰਘ ਮਾਨ ਸਰਕਾਰ ਦੇ ਉੱਦਮ ਸਦਕਾ 46 ਸਾਲਾਂ ਮਗਰੋਂ ਪਿੰਡ ਡੱਬਵਾਲਾ ਕਲਾਂ ਦੇ ਕਿਸਾਨਾਂ ਦੀ ਚਮਕੀ ਕਿਸਮਤ ਅਗਲੀ ਖ਼ਬਰ ਸ਼ਹੀਦੀ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।