01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪਿੰਡ ਚੱਕ ਪੁੰਨਾਂ ਵਾਲੀ ਖਲਚੀਆ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 31-12-2025
ਮੰਡੀ ਲਾਧੂਕਾ, 30 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਪੰਡ ਚੱਕ ਪੁੰਨਾਂ ਵਾਲੀ ਖਲਚੀਆ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ¢ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ¢ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਹਿੱਸਾ ਲਿਆ¢ ਇਸ ਮੌਕੇ ਵੱਖ- ਵੱਖ ਥਾਵਾਂ 'ਤੇ ਲੰਗਰ ਤੇ ਪ੍ਰਸ਼ਾਦ ਵਰਤਾਇਆ ਗਿਆ¢ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਜੋ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ 'ਚ ਸਮਾਪਤ ਹੋਇਆ¢ ਇਸ ਮੌਕੇ 'ਤੇ ਵੱਡੀ ਗਿਣਤੀ 'ਚ ਸਮੂਹ ਪਿੰਡ ਵਾਸੀ ਹਾਜ਼ਰ ਸਨ¢

ਪਿਛਲੀ ਖ਼ਬਰ ਕੇਂਦਰ ਸਰਕਾਰ ਮਨਰੇਗਾ ਪ੍ਰਤੀ ਨਵਾਂ ਕਾਨੂੰਨ ਬਣਾ ਕੇ ਮਜ਼ਦੂਰਾਂ ਨੂੰ ਕਰਨਾ ਚਾਹੁੰਦੀ ਹੈ ਰੋਟੀ ਤੋਂ ਮੁਥਾਜ-ਵਿਧਾਇਕ ਸਵਨ... ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਜ) ਫ਼ਾਜ਼ਿਲਕਾ ਨੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।