01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੇਪਰ ਦੇਣ ਜਾ ਰਹੀਆਂ ਵਿਦਿਆਰਥਣਾਂ ਨੂੰ ਕਾਰ ਨੇ ਮਾਰੀ ਟੱਕਰ

ਅਜੀਤ ਡੈਸਕ 31-12-2025
ਫ਼ਾਜ਼ਿਲਕਾ, 30 ਦਸੰਬਰ (ਦਵਿੰਦਰ ਪਾਲ ਸਿੰਘ)-ਕਾਲਜ 'ਚ ਪੇਪਰ ਦੇਣ ਜਾ ਰਹੀਆਂ ਵਿਦਿਆਰਥਣਾਂ ਕਾਰ ਦੀ ਟੱਕਰ ਵੱਜਣ ਨਾਲ ਜ਼ਖ਼ਮੀ ਹੋ ਗਈਆਂ | ਕਾਰ ਚਾਲਕ ਨੇ ਪਹਿਲਾਂ ਇਕ ਸਕੂਟੀ ਸਵਾਰ ਨੂੰ ਟੱਕਰ ਮਾਰੀ, ਜਿਸ ਤੋਂ ਬਾਅਦ ਸੜਕ ਕਿਨਾਰੇ ਪੈਦਲ ਜਾ ਰਹੀਆਂ ਇਨ੍ਹਾਂ ਵਿਦਿਆਰਥਣਾਂ ਨੂੰ ਕੁਚਲ ਦਿੱਤਾ | ਇਸ ਹਾਦਸੇ ਦੌਰਾਨ ਜਿੱਥੇ ਸਕੂਟੀ ਸਵਾਰ ਲੜਕਾ ਜ਼ਖਮੀ ਹੋਇਆ ਹੈ, ਉੱਥੇ ਹੀ ਇਹ ਛੇ ਲੜਕੀਆਂ ਵੀ ਜ਼ਖਮੀ ਹੋਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਦਿੰਦਿਆਂ ਨੈਸ਼ਨਲ ਡਿਗਰੀ ਕਾਲਜ ਦੇ ਪ੍ਰੋਫੈਸਰ ਹਰਪ੍ਰਤਾਪ ਸਿੰਘ ਅਤੇ ਨਵਦੀਪ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਕਾਲਜ ਪੇਪਰ ਦੇਣ ਆ ਰਹੀਆਂ 6 ਵਿਦਿਆਰਥਣਾਂ ਨੂੰ ਇਕ ਕਾਰ ਚਾਲਕ ਨੇ ਕੁਚਲ ਦਿੱਤਾ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ | ਉਨ੍ਹਾਂ ਨੇ ਰਾਹਗੀਰਾਂ ਦੀ ਮਦਦ ਨਾਲ ਵਿਦਿਆਰਥਣਾਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਕ ਸਕੂਟੀ ਸਵਾਰ ਸੜਕ ਪਾਰ ਕਰ ਰਿਹਾ ਸੀ, ਜਿਸ ਨੂੰ ਕਾਰ ਚਾਲਕ ਨੇ ਪਹਿਲਾਂ ਟੱਕਰ ਮਾਰੀ ਅਤੇ ਫਿਰ ਸੜਕ ਕਿਨਾਰੇ ਪੈਦਲ ਜਾ ਰਹੀਆਂ ਇਨ੍ਹਾਂ ਲੜਕੀਆਂ ਨੂੰ ਕੁਚਲ ਦਿੱਤਾ | ਗ਼ਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਲੜਕੀਆਂ ਨੂੰ ਕਾਫ਼ੀ ਸੱਟਾਂ ਲੱਗੀਆਂ ਹਨ | ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ | ਜ਼ਖਮੀ ਹੋਈਆਂ ਸਾਰੀਆਂ ਵਿਦਿਆਰਥਣਾਂ ਬੀ.ਏ. ਪਹਿਲੇ ਸਾਲ ਵਿਚ ਪੜ੍ਹਦੀਆਂ ਹਨ ਅਤੇ ਅੱਜ ਉਨ੍ਹਾਂ ਦਾ ਪੇਪਰ ਸੀ | ਦੂਜੇ ਪਾਸੇ ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਦੇਵੀ ਦਿਆਲ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ-ਮਲੋਟ ਹਾਈਵੇਅ 'ਤੇ ਪਿੰਡ ਚੁਵਾੜਿਆਵਾਲੀ ਦੇ ਕੋਲ ਸੜਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ | ਜਦੋਂ ਤੱਕ ਉਹ ਪਹੁੰਚੇ, ਲੜਕੀਆਂ ਨੂੰ ਹਸਪਤਾਲ ਲਿਜਾਇਆ ਜਾ ਚੁੱਕਾ ਸੀ | ਫ਼ਿਲਹਾਲ ਉਨ੍ਹਾਂ ਕਿਹਾ ਕਿ ਇਸ ਦੀ ਸੂਚਨਾ ਸਦਰ ਪੁਲਿਸ ਨੂੰ ਦਿੱਤੀ ਜਾ ਰਹੀ ਹੈ ਅਤੇ ਅਗਲੇਰੀ ਕਾਰਵਾਈ ਸਦਰ ਪੁਲਿਸ ਵਲੋਂ ਕੀਤੀ ਜਾਵੇਗੀ |
ਪਿਛਲੀ ਖ਼ਬਰ ਸ਼ਹੀਦ ਫ਼ੌਜੀ ਜਵਾਨ ਰਾਜਿੰਦਰ ਸਿੰਘ ਦੀ ਅੰਤਿਮ ਅਰਦਾਸ ਹੋਈ <br/> ਅਗਲੀ ਖ਼ਬਰ ਚੋਰਾਂ ਨੇ ਆਟਾ ਚੱਕੀ ਨੂੰ ਬਣਾਇਆ ਨਿਸ਼ਾਨਾ, ਕਣਕ ਤੇ ਆਟਾ ਕੀਤਾ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।