01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ਼ਹੀਦ ਫ਼ੌਜੀ ਜਵਾਨ ਰਾਜਿੰਦਰ ਸਿੰਘ ਦੀ ਅੰਤਿਮ ਅਰਦਾਸ ਹੋਈ <br/>

ਅਜੀਤ ਡੈਸਕ 31-12-2025
ਫ਼ਾਜ਼ਿਲਕਾ, 30 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਰਹਿਣ ਵਾਲੇ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਰਾਜਿੰਦਰ ਸਿੰਘ, ਜੋ ਮੇਘਾਲਿਆ ਦੇ ਸ਼ਿਲਾਂਗ ਵਿਚ ਡਿਊਟੀ ਦੌਰਾਨ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਡਾ. ਬੀ. ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਦੇ ਚੇਅਰਮੈਨ ਅਜੈ ਸਚਦੇਵਾ ਅਤੇ ਜਰਨਲ ਸਕੱਤਰ ਪੂਜਾ ਲੂਥਰਾ ਸਚਦੇਵਾ ਨੇ ਹਾਜ਼ਰੀ ਭਰ ਕੇ ਸ਼ਹੀਦ ਦੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਨੇ ਸ਼ਹੀਦ ਜਵਾਨ ਦੀ ਤਸਵੀਰ 'ਤੇ ਫ਼ੁਲ ਅਰਪਿਤ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਅਪਾਰ ਦੁੱਖ ਨੂੰ ਸਹਿਣ ਦਾ ਹੌਸਲਾ ਪ੍ਰਦਾਨ ਕਰਨ | ਸੋਸਾਇਟੀ ਦੇ ਚੇਅਰਮੈਨ ਅਜੈ ਸਚਦੇਵਾ ਨੇ ਵੀ ਸ਼ਹੀਦ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਰਾਜਿੰਦਰ ਸਿੰਘ ਦੀ ਕੁਰਬਾਨੀ ਕਦੇ ਭੁੱਲੀ ਨਹੀਂ ਜਾ ਸਕਦੀ | ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣੀ ਜਵਾਨੀ ਕੁਰਬਾਨ ਕਰਨ ਵਾਲੇ ਜਵਾਨ ਸਦਾ ਅਮਰ ਰਹਿੰਦੇ ਹਨ | ਅਜੈ ਸਚਦੇਵਾ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਡਾ. ਬੀ. ਡੀ. ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਲਈ ਹਮੇਸ਼ਾ ਪਰਿਵਾਰ ਦੇ ਨਾਲ ਖੜੀ ਰਹੇਗੀ |

ਪਿਛਲੀ ਖ਼ਬਰ ਐੱਸ. ਬੀ. ਐੱਸ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦੇ ਬੀ. ਐੱਸ. ਸੀ ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ... ਅਗਲੀ ਖ਼ਬਰ ਪੇਪਰ ਦੇਣ ਜਾ ਰਹੀਆਂ ਵਿਦਿਆਰਥਣਾਂ ਨੂੰ ਕਾਰ ਨੇ ਮਾਰੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।