01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਐੱਸ. ਬੀ. ਐੱਸ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦੇ ਬੀ. ਐੱਸ. ਸੀ ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

ਬੀ.ਐੱਸ.ਸੀ ਨਰਸਿੰਗ ਦੇ ਪਹਿਲੇ ਸਮੈਸਟਰ ਵਿਚੋਂ ਪਾਸ ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦੇ ਵਿਦਿਆਰਥੀ | ਅਜੀਤ ਤਸਵੀਰ <br/> 31-12-2025
ਫ਼ਿਰੋਜ਼ਪੁਰ, 30 ਦਸੰਬਰ (ਗੁਰਿੰਦਰ ਸਿੰਘ)-ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਲਈ ਇਹ ਗੌਰਵ ਦਾ ਪਲ ਹੈ ਕਿ ਕਾਲਜ ਦੇ ਬੀ.ਐੱਸ.ਸੀ ਨਰਸਿੰਗ (2024-28) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਕਾਮਯਾਬੀ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਜਿਸ ਵਿਚ ਹਰਮਨਦੀਪ ਕੌਰ ਸਪੁੱਤਰੀ ਕਿਰਪਾਲ ਸਿੰਘ ਅਤੇ ਸ਼ਰਨਦੀਪ ਕੌਰ ਸਪੁੱਤਰੀ ਸਰਵਨ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੜ੍ਹਾਈ ਮਨੁੱਖ ਦਾ ਤੀਜਾ ਨੇਤਰ ਹੈ | ਉਨ੍ਹਾਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਸਮਾਜ ਨੂੰ ਯੋਗ, ਨਿਪੁੰਨ ਨਰਸਿੰਗ ਪੇਸ਼ੇਵਰ ਮੁਹੱਈਆ ਕਰਵਾਉਣਾ ਹੈ | ਇਸ ਤਰ੍ਹਾਂ ਦੇ ਨਤੀਜੇ ਕਾਲਜ ਦੀ ਉੱਚ ਪੱਧਰੀ ਸਿੱਖਿਆ ਅਤੇ ਸੁਚੱਜੇ ਪ੍ਰਬੰਧਨ ਨੂੰ ਦਰਸਾਉਂਦੇ ਹਨ | ਉਨ੍ਹਾਂ ਵਲ਼ੋਂ ਸਮੇਂ-ਸਮੇਂ 'ਤੇ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਉਪਰਾਲੇ ਕੀਤੇ ਜਾਂਦੇ ਹਨ | ਜਿਸ ਦੇ ਨਤੀਜੇ ਵਜੋਂ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਆਪਣੀ ਇਕ ਵੱਖਰੀ ਪਛਾਣ ਕਾਇਮ ਕੀਤੀ ਗਈ ਹੈ | ਪਿ੍ੰਸੀਪਲ ਸੁਖਦੀਪ ਕੌਰ ਵਲ਼ੋਂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਨਿਸ਼ਠਾ ਦਾ ਨਤੀਜਾ ਹੈ | ਵਿਦਿਆਰਥੀਆਂ ਨੇ ਵੀ ਆਪਣੀ ਸਫਲਤਾ ਦਾ ਸਿਹਰਾ ਅਧਿਆਪਕਾਂ ਦੀ ਰਹਿਨੁਮਾਈ, ਮਾਪਿਆ ਦੇ ਸਹਿਯੋਗ ਅਤੇ ਕਾਲਜ ਦੇ ਸਿੱਖਿਆ ਤਮਕ ਮਾਹੌਲ ਨੂੰ ਦਿੱਤਾ | ਇਸ ਮੌਕੇ ਸਮੂਹ ਕਾਲਜ ਸਟਾਫ਼ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਕੋਮਲਪ੍ਰੀਤ ਕੌਰ, ਰਬਿਕਾ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖ਼ੁਸ਼ਹਾਲ ਕੌਰ , ਪਿ੍ੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਗਗਨਦੀਪ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਿਲ ਸਨ | ਇਹ ਸੌ ਫ਼ੀਸਦੀ ਨਤੀਜਾ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਲਈ ਇਕ ਹੋਰ ਮਹੱਤਵਪੂਰਨ ਉਪਲਬਧੀ ਹੈ ਜੋ ਭਵਿੱਖ ਵਿਚ ਵੀ ਇਸ ਤਰ੍ਹਾਂ ਦੀ ਸਫਲਤਾ ਦੀ ਉਮੀਦ ਜਗਾਉਂਦਾ ਹੈ |

ਪਿਛਲੀ ਖ਼ਬਰ ਧੁੰਦ ਦੀ ਆਮਦ ਨੂੰ ਮੁੱਖ ਰੱਖਦਿਆਂ ਸੀਨੀਅਰ ਸਿਟੀਜ਼ਨ ਕੌਂਸਲ ਅਤੇ ਟਰੈਫ਼ਿਕ ਪੁਲਿਸ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ <... ਅਗਲੀ ਖ਼ਬਰ ਸ਼ਹੀਦ ਫ਼ੌਜੀ ਜਵਾਨ ਰਾਜਿੰਦਰ ਸਿੰਘ ਦੀ ਅੰਤਿਮ ਅਰਦਾਸ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।