31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਪ੍ਰਕਾਸ਼ ਦਿਹਾੜਾ ਸਮਾਗਮ 4 ਜਨਵਰੀ ਨੂੰ-ਭਾਈ ਨੱਢਾ <br/>

ਅਜੀਤ ਡੈਸਕ 31-12-2025
ਫ਼ਿਰੋਜ਼ਪੁਰ, 30 ਦਸੰਬਰ (ਸੁਖਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਫ਼ਿਰੋਜ਼ਪੁਰ ਸ਼ਹਿਰ ਵਿਖੇ 4 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਵਸ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਸਕੱਤਰ ਭਾਈ ਕੁਲਦੀਪ ਸਿੰਘ ਨੱਢਾ ਨੇ ਦੱਸਿਆ ਕਿ 2 ਜਨਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ | 3 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਜੋ ਗੁਰਦੁਆਰਾ ਅਕਾਲਗੜ੍ਹ ਤੋਂ ਆਰੰਭ ਹੋ ਕੇ ਮੇਨ ਬਾਜ਼ਾਰ ਰਾਹੀਂ ਸ਼ਹੀਦ ਊਧਮ ਸਿੰਘ ਚੌਂਕ ਅਤੇ ਰਾਮਗੜ੍ਹੀਆ ਗੇਟ ਦੇ ਅੰਦਰੋਂ ਮੱਖੂ ਗੇਟ ਰਾਹੀਂ ਕੰਬੋਜ ਨਗਰ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚਣਗੇ | ਨਗਰ ਕੀਰਤਨ ਦੌਰਾਨ ਫ਼ੌਜੀ ਪਾਈਪ ਬੈਂਡ, ਸ਼ਬਦੀ ਜਥੇ, ਅਤੇ ਗਤਕਾ ਪਾਰਟੀਆਂ ਹਿੱਸਾ ਲੈਣਗੀਆਂ | 4 ਜਨਵਰੀ ਨੂੰ ਸਵੇਰੇ ਛੇ ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪੈਣਗੇ ਉਪਰੰਤ ਭਾਈ ਸਤਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਅਕਾਲਗੜ੍ਹ ਤੇ ਉੱਘੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਫ਼ਰੀਦਕੋਟ ਵਾਲਿਆਂ ਦਾ ਜਥਾ ਕੀਰਤਨ ਅਤੇ ਕਥਾ ਦਾ ਪ੍ਰਵਾਹ ਚਲਾਏਗਾ | ਰਾਗੀ ਜਥਿਆਂ ਤੋਂ ਬਾਅਦ ਪੰਥ-ਪ੍ਰਸਿੱਧ ਢਾਡੀ ਜਥਾ ਭਾਈ ਜਸਬੀਰ ਸਿੰਘ ਵਲਟੋਹਾ ਢਾਡੀ ਵਾਰਾਂ ਗਾਇਣ ਕਰਨਗੇ | ਰਾਤ ਦੇ ਦੀਵਾਨਾਂ ਵਿਚ ਭਾਈ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਕਥਾ ਸਰਵਣ ਕਰਵਾਉਣਗੇ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਸਮੁੱਚੇ ਸਮਾਗਮ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਪ੍ਰਬੰਧਕ, ਕੁਲਵੰਤ ਸਿੰਘ ਨੇ ਸਮੂਹ ਸੰਗਤ ਨੂੰ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 4 ਨੂੰ ਅਗਲੀ ਖ਼ਬਰ ਟਿਕਟ ਚੈਕਿੰਗ ਸਟਾਫ਼ ਦੀ ਚੌਕਸੀ ਸਦਕਾ ਯਾਤਰੀ ਦਾ ਗੁੰਮ ਹੋਇਆ ਬੈਗ ਵਾਪਸ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।