23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਜੰਡਿਆਲਾ ਗੁਰੂ 'ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਬਹਾਲ ਰੱਖਿਆ ਜਾਵੇਗਾ- ਡੀ. ਐੱਸ. ਪੀ. ਰਵਿੰਦਰ ਸਿੰਘ

ਅਜੀਤ ਡੈਸਕ 16-06-2025
ਮਾਨਾਂਵਾਲਾ, 15 ਜੂਨ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ, ਡੀ. ਜੀ. ਪੀ. ਪੰਜਾਬ ਅਤੇ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਜੰਡਿਆਲਾ ਗੁਰੂ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਬਹਾਲ ਰੱਖਿਆ ਜਾਵੇਗਾ | ਇਹ ਪ੍ਰਗਟਾਵਾ ਡਵੀਜ਼ਨ ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਹਲਕਾ ਜੰਡਿਆਲਾ ਗੁਰੂ ਵਿਚ ਭੈੜੇ ਅਨਸਰਾਂ ਕਰਕੇ ਘਟਨਾਵਾਂ ਵਾਪਰੀਆਂ ਸਨ ਪਰ ਪੁਲਿਸ ਨੇ ਲੱਗਭਗ ਸਾਰੇ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਅਤੇ ਹੁਣ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿਚ ਅਜਿਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਬਸ਼ਰਤੇ ਜਨਤਾ ਨੂੰ ਜਾਗਰੂਕ ਤੇ ਸੁਚੇਤ ਰਹਿ ਕੇ ਪੁਲਿਸ ਦਾ ਸਹਿਯੋਗ ਕੀਤਾ ਜਾਵੇ | ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਆਖਿਆ ਕਿ ਦਿਹਾਤੀ ਪੁਲਿਸ ਕੋਲ ਨਫ਼ਰੀ ਦੀ ਵੱਡੀ ਘਾਟ ਸੀ, ਪਰ ਹੁਣ ਸਾਨੂੰ ਪੁਲਿਸ ਦੀ ਇਕ ਟੁਕੜੀ ਪਹੁੰਚ ਗਈ, ਜਿਸ ਤੋਂ ਬਾਅਦ ਹਲਕੇ ਵਿਚ ਵੱਖ-ਵੱਖ ਥਾਂਵਾਂ 'ਤੇ ਨਾਕਾਬੰਦੀ ਕਰਕੇ ਪੁਲਿਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਅਨਸਰਾਂ ਨੂੰ ਕਾਬੂ ਕਰਨ ਲਈ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਕਾਰਵਾਈ ਦਾ ਮਕਸਦ ਲੋਕਾਂ ਦੇ ਚਲਾਨ ਕੱਟਣਾ ਨਹੀਂ ਬਲਕਿ ਬਿਨ੍ਹਾਂ ਨੰਬਰੀ ਵਾਹਨਾਂ ਦੀ ਚੈਕਿੰਗ ਕਰਨੀ ਹੈ, ਕਿਉਂਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਨੌਜਵਾਨਾਂ ਨੇ ਬਿਨ੍ਹਾਂ ਨੰਬਰੀ ਮੋਟਰਸਾਈਕਲਾਂ ਦੀ ਹੀ ਵਰਤੋਂ ਕੀਤੀ ਸੀ | ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਪੁਲਿਸ ਜਨਤਾ ਦੇ ਸਹਿਯੋਗ ਨਾਲ ਹੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਵਿਚ ਸਫਲ ਹੋ ਸਕਦੀ ਹੈ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 40 ਬੋਤਲਾਂ ਬਰਾਮਦ ਅਗਲੀ ਖ਼ਬਰ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।