ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਥਾਣਾ ਸੀ ਡਵੀਜ਼ਨ ਦੀ ਪੁਲਿਸ ਵਲੋਂ ਇਕ ਔਰਤ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧ ਵਿਚ ਪੁਲਿਸ ਵਲੋਂ ਜਾਣਕਾਰੀ ਦਿੱਤੀ ਕਿ ਦੌਰਾਨੇ ਗਸ਼ਤ ਪੁਲਿਸ ਵਲੋਂ ਨੂਰੀ ਮੁਹੱਲੇ ਦੀ ਵਸਨੀਕ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਅਤੇ 13200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਉਕਤ ਔਰਤ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |